ਮਲੌਦ, 9 ਮਈ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਨੇਤਾ ਐੱਸ.ਜੀ.ਪੀ.ਸੀ ਦੇ ਸਾਬਕਾ ਅੰਤਿ੍ੰਗ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਪੰਜਾਬ ਦੀ ਨਾਮਵਰ ਸੰਸਥਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਟਰੱਸਟ ਦੇ ਮੈਂਬਰ ਚੁਣੇ ਗਏ ਹਨ | ਜਥੇ. ਸਹਾਰਨ ਮਾਜਰਾ ਹਮੇਸ਼ਾ ਰਾਜਸੀ ਅਤੇ ਧਾਰਮਿਕ ਖੇਤਰ ਵਿਚ ਦਿਨ ਰਾਤ ਸੇਵਾਵਾਂ ਨਿਭਾ ਕੇ ਦੋਵਾਂ ਖੇਤਰਾਂ ਵਿੱਚ ਇੱਕ ਵੱਡਾ ਨਾਮ ਕਮਾ ਚੁੱਕੇ ਹਨ | ਆਪਣੀ ਨਿਯੁਕਤੀ 'ਤੇ ਜਥੇ. ਸਹਾਰਨ ਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸ. ਜੀ. ਪੀ. ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਹ ਪਹਿਲਾਂ ਪਾਰਟੀ ਵਲੋਂ ਦਿੱਤੀਆਂ ਸੇਵਾਵਾਂ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਂਦੇ ਆ ਰਹੇ ਹਨ ਇਸੇ ਤਰ੍ਹਾਂ ਇਹ ਜ਼ਿੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਉਣ ਲਈ ਦੋ ਕਦਮ ਅੱਗੇ ਵਧਾਉਣਗੇ |