21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 10-05-2026
ਡੇਹਲੋਂ, 9 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਾਈਮਰੀ ਅਤੇ ਮਿਡਲ ਵਿੰਗ ਵਲੋਂ ਆਯੋਜਿਤ ਵਿਸ਼ੇਸ਼ ਸਭਾ ਰਾਹੀਂ ਮਾਂ ਦਿਵਸ ਨੂੰ ਸਮਰਪਿਤ ਸਮਾਰੋਹ ਖ਼ੁਸ਼ੀ ਅਤੇ ਭਾਵਨਾਤਮਕ ਮਾਹੌਲ ਵਿਚ ਕਰਵਾਇਆ ਗਿਆ | ਇਹ ਸਮਾਗਮ ਪਿ੍ੰਸੀਪਲ ਮਨਜੀਤ ਕੌਰ ਸਿੱਧੂ, ਚੇਅਰਪਰਸਨ ਸੁਮਨ ਸੋਫਤ ਅਤੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮੇਂ ਕਲਾਸ ਅੱਠਵੀਂ ਡੀ ਦੀਆਂ ਨਿਹਾਰਕਾ ਅਤੇ ਸਿਮਰਨ ਕੌਰ ਵਲੋਂ ਸ਼ਾਨਦਾਰ ਐਂਕਰਿੰਗ ਕੀਤੀ ਗਈ, ਜਿਸ ਨੇ ਸਮਾਗਮ ਨੂੰ ਸੁੰਦਰ ਸ਼ੁਰੂਆਤ ਕਰਵਾਈ | ਵਿਦਿਆਰਥੀਆਂ ਨੇ ਮਾਵਾਂ ਦੇ ਨਿਸ਼ਕਾਮ ਪਿਆਰ ਅਤੇ ਕੁਰਬਾਨੀਆਂ ਨੂੰ ਸਮਰਪਿਤ ਵੱਖ-ਵੱਖ ਮਨਮੋਹਕ ਪੇਸ਼ਕਾਰੀਆਂ ਕੀਤੀਆਂ | ਕੇ.ਜੀ-1 ਪਰਲ ਦੇ ਨੰਨੇ ਮੁੰਨੇ ਬੱਚਿਆਂ ਨੇ ਦਿਲਚਸਪ ਫਲੈਸ਼ ਕਾਰਡ ਗਤੀਵਿਧੀ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਕਲਾਸ-1 ਡਾਇਮੰਡ ਦੇ ਵਿਦਿਆਰਥੀਆਂ ਨੇ ਸੁੰਦਰ ਪੇਪਰ ਕਰਾਫ਼ਟ ਗਤੀਵਿਧੀ ਪੇਸ਼ ਕਰ ਕੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਧੰਨਵਾਦ ਪ੍ਰਗਟਾਇਆ | ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਸਾਹਿੱਤਿਕ ਅਤੇ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ | ਇਸ ਪ੍ਰੋਗਰਾਮ ਦੀ ਸਫਲ ਤਿਆਰੀ ਕਵਲੀਨ ਕੌਰ ਇੰਚਾਰਜ ਅੱਠਵੀਂ ਆਰ ਅਤੇ ਪੂਜਾ ਸਿੰਗਲਾ ਛੇਵੀਂ ਪੀ ਦੀ ਰਹਿਨੁਮਾਈ ਹੇਠ ਕੀਤੀ ਗਈ | ਇਸ ਸਮੇਂ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਹਰ ਰੋਜ਼ ਮਾਵਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸਾਹਨੇਵਾਲ ਦੇ ਸੈਂਕੜੇ ਨੌਜਵਾਨ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ 3 ਰਾਜਾਂ 'ਚ ਭਾਜਪਾ ਦੀ ਜਿੱਤ 'ਤੇ ਚੇਅਰਮੈਨ ਟਿੱਲੂ ਨੇ ਦਿੱਤੀ ਵਧਾਈ
Ad Position 24