02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਟਿੰਕੂ ਆਂਸਲ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-05-2026

ਪਾਇਲ, 10 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਦੇ ਮਸ਼ਹੂਰ ਆਰਟਿਸਟ ਦਿਨੇਸ਼ ਕੁਮਾਰ ਟਿੰਕੂ ਆਂਸਲ ਕਾਂਗਰਸ ਛੱਡ ਕੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ | ਇਸ ਸਮੇਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਦੀ ਨੀਤੀਆਂ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੁਰਾਣੀ ਪਾਰਟੀ ਹੈ ਜੋ ਕਿ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿੱਤ ਦੀ ਗੱਲ ਕਰਦੀ ਅਤੇ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਉਹਨਾਂ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਧਾਨ ਕਰਨ ਦੇ ਨਾਲ ਵੱਡੀ ਪੱਧਰ ਤੇ ਪੰਜਾਬ ਦਾ ਵਿੱਚ ਵਿਕਾਸ ਕਾਰਜ ਕਰਵਾਏ ਹਨ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਨਗਰ ਕੌਂਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਵਿੱਚ ਆਪਣੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲੇਗਾ ਅਤੇ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਚੰਗੇ ਅਕਸ ਵਾਲੇ ਉਮੀਦਵਾਰ ਖੜੇ ਕੀਤੇ ਜਾਣਗੇ ਜੋ ਕਿ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼ਹਿਰ ਦੀ ਭਲਾਈ ਲਈ ਕੰਮ ਕਰਨਗੇ | ਇਸ ਮੌਕੇ ਹਾਜ਼ਰ ਆਗੂਆਂ ਵੱਲੋਂ ਟਿੰਕੂ ਆਸਲ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਬੋਪਾਰਾਏ ਨੇ ਕਿਹਾ ਕਿ ਪਾਇਲ ਨਗਰ ਕੌਂਸਲ ਵਿਚ ਅਕਾਲੀ ਦਲ ਦੀ ਕਾਰਗੁਜਾਰੀ ਬਹੁਤ ਹੀ ਵਧੀਆ ਹੋਵੇਗੀ ਅਤੇ ਅਸੀਂ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਵਿਚ ਸਫ਼ਲ ਰਹਾਂਗੇ | ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ ਵਿਚ ਹੁਕਮਰਾਨ ਪਾਰਟੀ ਨੂੰ ਧੱਕਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਸਾਡੇ ਵਰਕਰ ਤੇ ਨੇਤਾ ਸੁਚੇਤ ਹਨ ਅਤੇ ਹਰ ਧੱਕੇ ਦਾ ਜਵਾਬ ਦੇਣ ਲਈ ਸਮਰਥ ਵੀ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਤੇ ਪੁਲਿਸ ਪ੍ਰਸ਼ਾਸਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ | ਇਸ ਲਈ ਉਹ ਕਿਸੇ ਇਕ ਪਾਰਟੀ ਦੇ ਹੱਕ ਵਿਚ ਨਜਾਇਜ਼ ਧੱਕਾ ਕਰਨ ਤੋਂ ਬਾਜ ਰਹਿਣ | ਇਹ ਇਸ ਮੌਕੇ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ, ਸਾਬਕਾ ਸਰਪੰਚ ਮਨਦੀਪ ਸਿੰਘ ਚਾਪੜਾ, ਅਕਾਲੀ ਦਲ ਦੇ ਸੀਨੀਅਰ ਆਗੂ ਰਾਮਪਾਲ ਸਚਦੇਵਾ ਤੇ ਮਨਪ੍ਰੀਤ ਸਿੰਘ ਬਿੱਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਦਰਕਿਨਾਰ ਕਰਕੇ ਸੰਸਕਿ੍ਤ ਨੂੰ ਲਾਜ਼ਮੀ ਪੜ੍ਹਾਉਣ ਦੇ ਫ਼ੈਸਲੇ ਦਾ ਸਾਰੇ ਪੰਜਾਬੀ ਡਟ ਕੇ ਵਿ... ਅਗਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਸਾਥੀਆਂ ਸਮੇਤ ਰੋੜੇਵਾਲ ਸਾਹਿਬ ਵਿਖੇ ਬਰਸੀ ਮੌਕੇ ਨਤਮਸਤਕ ਹੋਏ
Ad Position 24