02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਰਮੀ ਸਕੂਲਾਂ 'ਚ ਪੰਜਾਬੀ ਨੂੰ ਦਰਕਿਨਾਰ ਕਰਕੇ ਸੰਸਕਿ੍ਤ ਨੂੰ ਲਾਜ਼ਮੀ ਪੜ੍ਹਾਉਣ ਦੇ ਫ਼ੈਸਲੇ ਦਾ ਸਾਰੇ ਪੰਜਾਬੀ ਡਟ ਕੇ ਵਿਰੋਧ ਕਰਨ- ਸ਼ਾਹਪੁਰ

Ad Position 21
No active advertisement
ਅਜੀਤ ਡੈਸਕ 11-05-2026
ਪਾਇਲ, 10 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਹਰ ਰੋਜ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਵਿਤਕਰਾ ਹੋਣ ਦੀ ਨਵੀਂ ਤੋਂ ਨਵੀਂ ਖਬਰ ਮਿਲ ਰਹੀ ਹੈ | ਜਾਣਕਾਰੀ ਮੁਤਾਬਿਕ ਪੰਜਾਬ 'ਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜਾਈ ਨੂੰ ਪਿੱਛੇ ਧੱਕ ਕੇ ਸੰਸਕਿ੍ਤ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਏ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਪੰਜਾਬ ਅਤੇ ਪੰਜਾਬੀ ਵਿਰੋਧੀ ਹੈ | ਇਸ ਵਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਅਤੇ ਸੀਨੀਅਰ ਅਕਾਲੀ ਆਗੂ ਡਾ ਸੁਰਿੰਦਰ ਸਿੰਘ ਸ਼ਾਹਪਰ ਨੇ ਕਿਹਾ ਕਿ ਆਰਮੀ ਸਕੂਲਾਂ ਚ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਕੇ ਸੰਸਕਿ੍ਤ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣ ਦਾ ਜੋ ਫ਼ੈਸਲਾ ਲਿਆ ਗਿਆ ਹੈ ਇਸ ਦਾ ਸਾਰੇ ਪੰਜਾਬੀਆਂ ਨੂੰ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ | ਪੰਜਾਬ ਚੇਤਨਾ ਮੰਚ ਨੇ ਇਸ ਮਸਲੇ ਨੰੂ ਤੁਰੰਤ ਉਠਾ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ ਜੋ ਕਿ ਹਰ ਇੱਕ ਪੰਜਾਬੀ ਦਾ ਫ਼ਰਜ਼ ਬਣਦਾ ਹੈ | ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਤੋਂ ਦੂਰ ਕਰਨ ਦੀ ਇੱਕ ਚਾਲ ਸਾਫ਼ ਦਿਸ ਰਹੀ ਹੈ |ਆਰਮੀ ਸਕੂਲਾਂ ਵਿੱਚ 5 ਮਈ ਤੋਂ ਸੰਸਕਿ੍ਤ ਦੀ ਪੜਾਈ ਸ਼ੁਰੂ ਕਰ ਦਿੱਤੀ ਹੈ | ਅਤੇ ਇਸ ਸਬੰਧੀ ਆਰਮੀ ਵੈੱਲਫੇਅਰ ਐਜੂਕੇਸ਼ਨ ਸੋਸਾਇਟੀ ਵਲੋਂ ਬੱਚਿਆਂ ਦੇ ਮਾਪਿਆ ਤੋਂ ਇੱਕ ਡੈਕਲਾਰੇਸਨ ਸਹਿਮਤੀ ਪੱਤਰ ਤੇ ਦਸਤਖਤ ਕਰਵਾ ਕੇ ਇਹ ਸਹਿਮਤੀ ਲਈ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚੇ ਪੰਜਾਬੀ ਭਾਸ਼ਾ ਨੂੰ ਵਾਧੂ ਵਿਸ਼ੇ ਵਜੋਂ ਪੜਨ ਲਈ ਤਿਆਰ ਹਨ | ਆਰਮੀ ਸਕੂਲਾਂ ਨੂੰ ਇਹ ਨਾਦਰਸ਼ਾਹੀ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਇਹ ਫ਼ੈਸਲਾ ਪੰਜਾਬ ਦੇ ਭਾਸ਼ਾ ਕਾਨੂੰਨ 2008 ਦੀ ਸਾਫ਼ ਤੋਰ ਤੇ ਉਲੰਘਣਾ ਹੈ | ਉਹਨਾਂ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆ ਕਿਹਾ ਕਿ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਕਰਵਾਏ | ਇਸ ਤੋਂ ਇਲਾਵਾ ਉਨ੍ਹਾਂ ਪੰਜਾਬੀ ਹਮਦਰਦ, ਸਮੂਹ ਬੁੱਧੀਜੀਵੀ ਵਰਗ, ਪਿ੍ੰਸੀਪਲ, ਪ੍ਰੋਫੈਸਰ, ਡਾਕਟਰ ਅਤੇ ਟੀਚਰ ਸਾਹਿਬਾਨ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਉਪਰੋਕਤ ਪੰਜਾਬੀ ਵਿਰੋਧੀ ਫ਼ੈਸਲੇ ਨੂੰ ਵਾਪਸ ਕਰਵਾਉਣ ਵਿੱਚ ਯੋਗਦਾਨ ਪਾਉਣ | ਇਸ ਤੋਂ ਇਲਾਵਾ ਪੰਜਾਬ ਦੇ ਕਾਫ਼ੀ ਸਕੂਲਾਂ ਚ ਪੰਜਾਬੀ ਭਾਸ਼ਾ ਦਾ ਗਲ੍ਹਾ ਇਸ ਕਦਰ ਘੁੱਟਿਆ ਜਾ ਰਿਹਾ ਹੈ ਕਿ ਛੋਟੇ ਬੱਚਿਆਂ ਨੂੰ ਇਸ ਪ੍ਰਤੀ ਪਤਾ ਨਹੀਂ ਲੱਗਦਾ ਪਰ ਮਾਪੇ ਪਤਾ ਹੋਣ ਕਰਕੇ ਵੀ ਬੇਖ਼ਬਰ ਜਾਪ ਰਹੇ ਹਨ | ਇੱਥੋਂ ਤੱਕ ਕਈ ਸਕੂਲਾਂ ਚ ਪੰਜਾਬੀ ਬੋਲਣਾ ਛੱਡ ਕੇ ਹਿੰਦੀ ਬੋਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਵੱਡਾ
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਰਜ ਤੋਂ ਪਹਿਲਾਂ ਲਾੜੇ ਨਾਲ ਵਿਆਹ ਤੋਂ ਲਾੜੀ ਨੇ ਕੀਤਾ ਇਨਕਾਰ ਅਗਲੀ ਖ਼ਬਰ ਟਿੰਕੂ ਆਂਸਲ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ
Ad Position 24