02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-05-2026
ਈਸੜੂ, 10 ਮਈ (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਵਾਈਸ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਵਿੱਚ ਮਾਂ ਦਿਵਸ ਦੇ ਥੀਮ ਨਾਲ ਹੋਈ | ਜਿਸ ਵਿੱਚ ਵਿਦਿਆਰਥੀਆਂ ਨੇ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਮਾਧਿਅਮ ਵਿੱਚ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਉੱਚਾ ਦਰਜਾ ਹੈ | ਉਨ੍ਹਾਂ ਨੇ ਦੱਸਿਆ ਕਿ ਆਓ ਅਸੀ ਆਪਣੀਆਂ ਮਾਵਾਂ ਦਾ ਧੰਨਵਾਦ ਕਰੀਏ, ਕਿਉਂਕਿ ਸਾਡੀ ਜ਼ਿੰਦਗੀ ਨੂੰ ਸੰਵਾਰਨ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੁੰਦਾ ਹੈ | ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਮਾਂ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਦੀਆਂ ਮਾਵਾਂ ਵੀ ਸ਼ਾਮਿਲ ਹੋਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਮੁੱਖ ਮਹਿਮਾਨ ਅਤੇ ਜੱਜ ਦੀ ਭੂਮਿਕਾ ਵੀ ਅਦਾ ਕੀਤੀ | ਇਸ ਮੌਕੇ ਵੱਖ-ਵੱਖ ਕਲਾਸਾਂ ਵਿੱਚ ਕਾਰਡ ਮੇਕਿੰਗ ਮੁਕਾਬਲੇ ਅਤੇ ਨੋ ਫਾਇਰ ਕੁਕਿੰਗ ਮੁਕਾਬਲੇ ਕਰਵਾਏ ਗਏ | ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਮਾਵਾਂ ਨਾਲ ਰੈਂਪ ਵਾਕ ਸ਼ੋ ਪ੍ਰਦਰਸ਼ਿਤ ਕੀਤਾ ਗਿਆ | ਇਸ ਮੌਕੇ ਮਾਵਾਂ ਲਈ ਮਿਊਜ਼ੀਕਲ ਚੇਅਰਜ ਦੀ ਗਤੀਵਿਧੀ ਵੀ ਆਯੋਜਿਤ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਿਆ, ਜਿਸ ਵਿੱਚ ਸਕਿੱਟ ਅਤੇ ਡਾਂਸ ਆਦਿ ਸ਼ਾਮਿਲ ਸਨ | ਇਸ ਮੌਕੇ ਜੇਤੂਆਂ ਲਈ ਇਨਾਮ ਵੰਡ ਸਮਾਰੋਹ ਵੀ ਹੋਇਆ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਮੌਕੇ ਤਿੰਨ ਰੋਜ਼ਾ ਸਮਾਗਮ 15 ਤੋਂ ਅਗਲੀ ਖ਼ਬਰ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਰਾਜੇਵਾਲ ਵਿਖੇ ਮਨਾਇਆ ਜਾਵੇਗਾ
Ad Position 24