05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦੋਰਾਹਾ ਦੇ ਦਸਮੇਸ਼ ਸਕੂਲ ਦੀ ਵਿਦਿਆਰਥਣ ਨੇ ਮੈਰਿਟ 'ਚ 12ਵਾਂ ਰੈਂਕ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 12-05-2026
ਦੋਰਾਹਾ, 11 ਮਈ (ਮਨਜੀਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੀ ਪ੍ਰੀਖਿਆ ਦੇ ਨਤੀਜਿਆਂ 'ਚ ਦੋਰਾਹਾ ਦੇ ਦਸਮੇਸ਼ ਪਬਲਿਕ ਸਕੂਲ ਦੀ ਵਿਦਿਆਰਥਣ ਰਵਨੀਤ ਕੌਰ ਨੇ ਸ਼ਾਨਦਾਰ ਅੰਕ ਹਾਸਲ ਕਰਦਿਆਂ ਮੈਰਿਟ 'ਚ ਬਾਰ੍ਹਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਮਨਜਿੰਦਰ ਸਿੰਘ ਵਾਸੀ ਪਿੰਡ ਕੱਦੋਂ ਨੇ 633 /650 ( 97.4 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਦੀ ਮੈਰਿਟ ਵਿੱਚ ਬਾਰ੍ਹਵਾਂ ਰੈਂਕ ਹਾਸਲ ਕੀਤਾ ਹੈ | ਉਨ੍ਹਾਂ ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵਿਦਿਆਰਥਣ ਨੇ ਪਹਿਲਾਂ ਮਿਡਲ ਪ੍ਰੀਖਿਆ ਦੀ ਮੈਰਿਟ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਸੀ ਅਤੇ ਹੁਣ ਮੈਟਰਿਕ ਦੀ ਮੈਰਿਟ ਵਿੱਚ ਇਹ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਪੰਜਾਬ ਭਰ ਵਿੱਚ ਰੌਸ਼ਨ ਕੀਤਾ ਹੈ | ਜਦੋਂ ਵਿਦਿਆਰਥਣ ਰਵਨੀਤ ਕੌਰ ਨਾਲ ਇਸ ਪ੍ਰਾਪਤੀ ਤੇ ਗੱਲਬਾਤ ਕੀਤੀ ਤਾਂ ਉਸ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਡਾਕਟਰ ਬਣਨਾ ਚਾਹੁੰਦੀ ਹੈ ਅਤੇ ਇਸ ਕਿੱਤੇ ਦੁਆਰਾ ਦੇਸ਼ ਤੇ ਸਮਾਜ ਦੀ ਸੇਵਾ ਕਰਨ ਦਾ ਜਜ਼ਬਾ ਰੱਖਦੀ ਹੈ | ਰਵਨੀਤ ਪਿਤਾ ਮਨਜਿੰਦਰ ਸਿੰਘ ਤੇ ਮਾਤਾ ਇੰਦਰਜੀਤ ਕੌਰ ਨੇ ਕਿਹਾ ਕਿ ਰਵਨੀਤ ਦੇ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਨਾਲ ਉਨ੍ਹਾਂ ਦੇ ਪਰਿਵਾਰ ਤੇ ਪਿੰਡ ਕੱਦੋਂ ਦਾ ਨਾਮ ਪੂਰੇ ਪੰਜਾਬ ਭਰ ਵਿੱਚ ਰੋਸ਼ਨ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਕਾਰਨ ਕਿਸਾਨ ਹੋਏ ਪੇ੍ਰਸ਼ਾਨ ਅਗਲੀ ਖ਼ਬਰ ਕੈਂਬਰਿਜ ਮਾਡਰਨ ਸੀਨੀ. ਸੈਕੰ. ਸਕੂਲ ਮਲੌਦ ਦੀ ਵਿਦਿਆਰਥਣ ਅਮਨਦੀਪ ਕੌਰ ਮੈਰਿਟ ਸੂਚੀ 'ਚ 21ਵੇਂ ਸਥਾਨ 'ਤੇ
Ad Position 24