05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵੱਖ-ਵੱਖ ਸਕੂਲਾਂ ਦੇ ਦਸਵੀਂ ਦੇ ਨਤੀਜੇ ਸ਼ਾਨਦਾਰ ਰਹੇ

Ad Position 21
No active advertisement
ਅਜੀਤ ਡੈਸਕ 12-05-2026
ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ ਦੇ 10ਵੀਂ ਕਲਾਸ ਦੇ ਨਤੀਜੇ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਮਨਵੀਰ ਕੋਰ 88.60 % ਪਹਿਲਾ ਸਥਾਨ, ਮੁਹੰਮਦ ਅਸਿਦ 88.15% ਦੂਜਾ ਸਥਾਨ, ਹੀਨਾ 86.20% ਤੀਜਾ ਸਥਾਨ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ | ਇਸ ਮੌਕੇ ਤੇ ਏ. ਐਸ ਹਾਈ ਸਕੂਲ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਉਪ ਪ੍ਰਧਾਨ ਨਵੀਨ ਥਮਨ, ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ, ਜੁਆਇੰਟ ਜਨਰਲ ਸਕੱਤਰ ਜਤਿੰਦਰ ਦੇਵਗਨ, ਸਕੱਤਰ ਸ਼ਿਵਮ ਬੇਦੀ ਅਤੇ ਹੈੱਡ ਮਿਸਟਰੈੱਸ ਰਿਤੂ ਸੂਦ ਵੱਲੋਂ ਹੋਣਹਾਰ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਨਾਲ ਵਿਦਿਆਰਥੀਆਂ ਨੇ ਇਹ ਕਾਮਯਾਬੀ ਹਾਸਲ ਕੀਤੀ |
ਆਰ. ਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ
ਖੰਨਾ, (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਆਰ. ਵੀ. ਮਾਡਲ ਸੀਨੀਅਰ ਸੈੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਦਸਵੀਂ ਕਲਾਸ ਦੇ ਗੁਰਵੀਰ ਸਿੰਘ ਨੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਮਹਿਕਪ੍ਰੀਤ ਕੌਰ ਤੇ ਤਰਨਜੀਤ ਕੌਰ ਦੋਨਾਂ ਨੇ ਇੱਕੋ ਜਿਹੇ ਅੰਕ ਲੈ ਕੇ ਸਕੂਲ ਵਿੱਚੋਂ ਦੂਸਰੇ ਨੰਬਰ 'ਤੇ ਰਹੀਆਂ | ਸਕੂਲ ਵਿਚੋਂ ਤੀਸਰੇ ਸਥਾਨ ਤੇ ਅੰਕਿਤ ਸ਼ਰਮਾ ਰਿਹਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਤੇ ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਨੇ ਮਾਤਾ ਪਿਤਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘਲੋਟੀ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਕੂਲ ਸਿੱਖਿਆ ਬੋਰਡ (ਮੁਹਾਲੀ) ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘਲੋਟੀ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿੰ੍ਰਸੀਪਲ ਕਮਲਪ੍ਰੀਤ ਕੌਰ ਸੋਮਲ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੇ ਵਿਦਿਆਰਥੀ ਮਨਵੀਰ ਸਿੰਘ ਪੁੱਤਰ ਜ਼ੋਰਾਵਰ ਸਿੰਘ ਨੇ 539/650 (82.9 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਸਮਨ ਸਿੰਘ ਪੁੱਤਰ ਖੁਸਵਿੰਦਰ ਸਿੰਘ ਨੇ 521/650 (80.1 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਆਮਨਾ ਪੁੱਤਰੀ ਛਤਰਦੀਪ ਨੇ 518/650 (79.7 ਪ੍ਰਤੀਸਤ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਤੋਂ ਇਲਾਵਾ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਮਿਹਨਤੀ ਸਟਾਫ਼ ਸਮੇਤ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੁਬਾਰਕ ਸਿੰਘ, ਕਮਲਜੀਤ ਸਿੰਘ, ਸਤਵੀਰ ਕੌਰ, ਸਵੇਗ ਸਿੰਘ, ਹਰਜਿੰਦਰ ਸਿੰਘ, ਕੋਮਲ ਸ਼ਰਮਾ, ਅੰਮਿ੍ਤਪਾਲ ਕੌਰ, ਗੁਰਮੀਤ ਕੌਰ, ਕੁਲਵੀਰ ਕੌਰ, ਕਰਮਜੀਤ ਕੌਰ, ਖੁਸਵਿੰਦਰ ਸਿੰਘ, ਸੰਨੀ, ਰੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਬਲਵੀਰ ਸਿੰਘ, ਯਸਵਿੰਦਰਪਾਲ (ਲਾਲਾ), ਸਰਨਜੀਤ ਕੌਰ ਤੇ ਅਰਸ਼ਦੀਪ ਸਿੰਘ ਆਦਿ ਸਾਰੇ ਅਧਿਆਪਕ ਸਨ |
ਗੋਲਡ ਸਟਾਰ ਸਕੂਲ ਬੀਜਾ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਨਾਮਵਰ ਸੰਸਥਾ ਗੋਲਡ ਸਟਾਰ ਪਬਲਿਕ ਹਾਈ ਸਕੂਲ ਬੀਜਾ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ 100% ਆਇਆ ਹੈ | ਸਕੂਲ ਦੇ ਪਿ੍ੰਸੀਪਲ ਲਖਬੀਰ ਕੌਰ ਕੁਲਾਰ ਨੇ ਦੱਸਿਆ ਕਿ ਅਭਿਸ਼ੇਕ ਕੁਮਾਰ ਪੁੱਤਰ ਚੰਦੇਸ਼ਵਰ ਰਾਏ ਪਾਇਲ ਨੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸੁਖਮਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਹਰਬੰਸਪੁਰਾ ਨੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਇਸੇ ਤਰਾਂ ਹਿੰਮਾਂਸ਼ੂ ਭਾਰਦਵਾਜ ਪੁੱਤਰ ਰਾਧਾਰਮਨ ਬੀਜਾ ਨੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਬਾਕੀ ਵਿਦਿਆਰਥੀ ਵੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਅੱਜ ਸਕੂਲ ਵਿਚ ਬਹੁਤ ਖ਼ੁਸ਼ੀ ਦਾ ਮਾਹੌਲ ਸੀ | ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਸਟਾਫ਼ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ | ਇਸ ਮੌਕੇ ਗੁਰਦੀਪ ਸਿੰਘ ਕੁਲਾਰ, ਗੁਰਜੀਤ ਸਿੰਘ ਕੁਲਾਰ, ਕੁਲਬੀਰ ਕੌਰ, ਕੁਲਦੀਪ ਕੌਰ, ਸੁਖਵਿੰਦਰ ਕੌਰ, ਸੀਮਾ ਸ਼ਰਮਾ, ਅਮਰਪਾਲ ਕੌਰ,ਕਰਮਜੀਤ ਕੌਰ, ਕਮਲਜੀਤ ਕੌਰ, ਨੀਰਜ ਕੌਰ, ਕੁਲਵੀਰ ਕੌਰ, ਕਿਰਨਜੋਤ ਕੌਰ, ਪ੍ਰਭਜੋਤ ਕੌਰ, ਮਨਪ੍ਰੀਤ ਕੌਰ ਅਤੇ ਰਮਨਦੀਪ ਕੌਰ, ਰਾਜਵੀਰ ਕੌਰ, ਇਕਬਾਲ ਕੌਰ ਹਾਜ਼ਰ ਸਨ |
ਸ਼ਹੀਦ ਸੁਖਚੈਂਨਦੀਪ ਸਿੰਘ ਸ. ਸ. ਸ. ਸ. ਸਕੂਲ ਪਿੰਡ ਘੁਡਾਣੀ ਕਲ੍ਹਾਂ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਕੂਲ ਸਿੱਖਿਆ ਬੋਰਡ (ਮੁਹਾਲੀ) ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਸ਼ਹੀਦ ਸੁਖਚੈਂਨਦੀਪ ਸਿੰਘ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲ੍ਹਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿੰ੍ਰਸੀਪਲ ਸੁਰਿੰਦਰ ਕੌਰ ਨੇ ਖ਼ੁਸ਼ੀ ਦੇ ਪਲ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਸੰਯੋਗ ਕੌਰ ਪੁੱਤਰੀ ਚਰਨਜੀਤ ਸਿੰਘ ਨੇ 571/650 (88 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਮਹਿਕਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ 557/650 (87 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਜਦਕਿ ਜਸਮਨਪ੍ਰੀਤ ਕੌਰ ਪੁੱਤਰੀ ਕੁਲਜਿੰਦਰ ਸਿੰਘ ਨੇ 557/650 (86 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਲੈਕਚਰਾਰ ਇਕਬਾਲ ਸਿੰਘ ਘੁਡਾਣੀ ਖ਼ੁਰਦ ਨੇ ਦੱਸਿਆ ਕਿ ਕ੍ਰਮਵਾਰ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦੇਸ ਸਾਰੇ ਵਿਦਿਆਰਥੀਆਂ ਵੱਲੋਂ 60 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਗਏ ਹਨ | ਪਿ੍ੰਸੀਪਲ ਸੁਰਿੰਦਰ ਕੌਰ ਨੇ ਵਿਦਿਆਰਥੀਆਂ, ਸਟਾਫ਼ ਅਤੇ ਮਾਪਿਆ ਨੂੰ ਵਧਾਈ ਦਿੱਤੀ |
ਸ਼ਕਤੀ ਸਕੂਲ ਸਾਹਨੇਵਾਲ
ਸਾਹਨੇਵਾਲ, (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ, ਜਿਸ ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਦੱਸਿਆ ਕਿ ਨਤੀਜਿਆਂ ਵਿਚ ਭਵਜੋਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਆਰੀਅਨ ਨੇ 90.15 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਜੋਬਨਪ੍ਰੀਤ ਸਿੰਘ ਨੇ 86.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਅਧਿਆਪਕਾ ਵਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ |
ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਦਰਜ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਵਧੀਆ ਅੰਕ ਹਾਸਲ ਕੀਤੇ, ਸਗੋਂ ਇਲਾਕੇ ਵਿੱਚ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ | ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਲਈ ਵਚਨਬੱਧ ਰਿਹਾ ਹੈ ਅਤੇ ਇਹ ਨਤੀਜੇ ਉਸੇ ਮਿਹਨਤ ਦਾ ਪਰਿਣਾਮ ਹਨ |ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ 620 ਅੰਕ ਨਾਲ 95.38% ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਪ੍ਰਭਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ 616 ਅੰਕ ਲੈ ਕੇ 94.76% ਨਾਲ ਦੂਜਾ ਅਤੇ ਸਾਹਿਬਜੋਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਨੇ 612 ਨੰਬਰ ਹਾਸਲ ਕਰਕੇ 94.15% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸਕੂਲ ਦੇ 05 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹਨ |
Ad Position 22
No active advertisement
ਪਿਛਲੀ ਖ਼ਬਰ ਪਤੀ ਨੇ ਲੱਖਾਂ ਰੁਪਏ ਖ਼ਰਚ ਕੇ ਪਤਨੀ ਭੇਜੀ ਕੈਨੇਡਾ-ਪਿਓ-ਧੀ 'ਤੇ ਧੋਖਾਧੜੀ ਦਾ ਪਰਚਾ ਦਰਜ ਅਗਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਕਾਰਨ ਕਿਸਾਨ ਹੋਏ ਪੇ੍ਰਸ਼ਾਨ
Ad Position 24