05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਵਰਨ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

Ad Position 21
No active advertisement
ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਜਤਿੰਦਰ ਭੰਬੀ)-ਇੰਟਕ ਦੇ ਪ੍ਰਧਾਨ ਸਵਰਨ ਸਿੰਘ ਤੇ ਸਾਥੀਆਂ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੱਬੇ ਕੁਚਲੇ ਲੋਕਾਂ ਨੂੰ ਦਬਾ ਰਹੀ ਹੈ ਅਤੇ ਰੁਜ਼ਗਾਰ ਖੋਹ ਰਹੀ ਹੈ | ਸਫ਼ਾਈ ਕਰਮਚਾਰੀਆਂ ਦਾ ਇਹ ਸਾਰਾ ਕੰਮ ਪ੍ਰਾਈਵੇਟ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ | ਅੱਜ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਗ੍ਹਾ 'ਤੇ ਕੂੜੇ ਦੇ ਢੇਰ ਲੱਗ ਰਹੇ ਹਨ | ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜੋ ਮੰਗਾਂ ਹਨ, ਉਨ੍ਹਾਂ ਨੂੰ ਮੀਟਿੰਗ ਕਰਕੇ ਪੂਰਾ ਕੀਤਾ ਜਾਣਾ ਚਾਹੀਦਾ ਹੈ | ਪੰਜਾਬ ਸਰਕਾਰ ਦੇ ਜੋ ਹਾਲਾਤ ਹਨ, ਉਹ ਬਹੁਤ ਮਾੜੇ ਹਨ | ਇੰਟਕ ਨੇ ਇਹ ਫ਼ੈਸਲਾ ਕੀਤਾ ਕਿ ਜੇਕਰ ਸਰਕਾਰ ਨੇ ਪ੍ਰਾਈਵਟੇਸ਼ਨ ਨਾ ਖਤਮ ਕੀਤਾ ਤਾਂ ਇਸ ਦੇ ਸਿੱਟੇ ਪੰਜਾਬ ਸਰਕਾਰ ਨੂੰ ਭੁਗਤਣੇ ਪੈਣਗੇ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਦੋਰਾਹਾ ਤੇ ਪਾਇਲ ਸ਼ਹਿਰ ਦੀ ਵਾਰਡਬੰਦੀ ਤੇ ਵੋਟਾਂ ਲੈ ਕੇ ਐਸ. ਡੀ. ਐਮ ਪਾਇਲ ਨੂੰ ਦਿੱਤਾ ਮੰਗ ਪੱਤਰ...
Ad Position 24