05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ-ਅੜੈ੍ਹਚਾਂ

Ad Position 21
No active advertisement
ਅਜੀਤ ਡੈਸਕ 12-05-2026
ਰਾੜਾ ਸਾਹਿਬ, 11 ਮਈ (ਚਣਕੋਈਆਂ)-ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਫਰਵਰੀ 2027 ਵਿੱਚ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਦੇ ਲਏ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਮਾਲਵਾ ਜ਼ੋਨ -3 ਦੇ ਮੀਡੀਆ ਇੰਚਾਰਜ, ਗੁਰਸਿੱਖ ਆਗੂ ਗੁਰਦੀਪ ਸਿੰਘ ਅੜੈ੍ਹਚਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਜਿਸ ਵਲੋਂ ਇਹ ਸਮਾਗਮ ਉਲੀਕ ਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੁੱਚੇ ਰਵਿਦਾਸ ਭਾਈਚਾਰੇ ਨੂੰ ਸਨਮਾਨ ਦਿੱਤਾ ਗਿਆ ਹੈ | ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ 18 ਫਰਵਰੀ 2027 ਤੋਂ 20 ਫਰਵਰੀ 2027 ਤੱਕ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮ ਵਿੱਚ ਸੂਬੇ ਦੇ ਸਮੂਹ ਰਵਿਦਾਸੀਆ ਭਾਈਚਾਰੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਊੱਠ ਕੇ ਪੂਰਾ ਸਹਿਯੋਗ ਦਿੱਤਾ ਦੇਣ ਅਤੇ ਸਮਾਗਮਾਂ ਵਿੱਚ ਪਹੰੁਚਣ ਦੀ ਅਪੀਲ ਕੀਤੀ ਤਾਂ ਜੋ ਇਸ ਤਰ੍ਹਾਂ ਹੀ ਹਰ ਸਾਲ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸ਼ਤਾਬਦੀ ਸਮਾਗਮ ਉੱਚ ਪੱਧਰੀ ਤੌਰ 'ਤੇ ਮਨਾਏ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਮਿੳਾੂਸੀਪਲ ਕੌਂਸਲ ਅਤੇ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਹਮਾਇਤ - ਆਗੂ ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24