05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਲੌੜੀ ਕਲਾਂ ਦੀਆਂ ਵਿਦਿਆਰਥਣਾਂ ਨੇ ਫਿਰ ਸੋਨ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 12-05-2026
ਸਮਰਾਲਾ, 11 ਮਈ (ਗੋਪਾਲ ਸੋਫਤ)-ਸਬ-ਜੂਨੀਅਰ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਦੀਆਂ 2 ਵਿਦਿਆਰਥਣਾਂ ਪੁਨੀਤ ਕੌਰ ਪੁੱਤਰੀ ਜਗਦੀਪ ਸਿੰਘ ਜਮਾਤ ਨੌਵੀਂ ਅਤੇ ਹੰਸਿਕਾ ਪੁੱਤਰੀ ਸ਼ਮਸ਼ੇਰ ਸਿੰਘ ਜਮਾਤ ਦਸਵੀਂ ਨੇ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਮਾਂ ਬਾਪ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਗੌਰਤਲਬ ਹੈ ਕਿ ਪਹਿਲਾਂ ਵੀ ਇਸ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ ਜੂਨੀਅਰ ਕਰਾਟੇ ਚੈਂਪੀਅਨਸ਼ਿਪ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ | ਹੁਣ ਇਹ ਤਿੰਨੋ ਵਿਦਿਆਰਥਣਾਂ 4 ਜੂਨ ਤੋਂ ਦੇਹਰਾਦੂਨ ਵਿਖੇ ਹੋਣ ਵਾਲੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਭਾਗ ਲੈਣਗੀਆਂ | ਅੱਜ ਸਕੂਲ ਵਿਖੇ ਇਨ੍ਹਾਂ ਵਿਦਿਆਰਥਣਾਂ ਦਾ ਸਕੂਲ ਪਿ੍ੰਸੀਪਲ ਪ੍ਰਦੀਪ ਸਿੰਘ ਰੰਧਾਵਾ ਅਤੇ ਸਟਾਫ਼ ਵਲੋਂ ਸਵੇਰ ਦੀ ਸਭਾ 'ਚ ਸਨਮਾਨ ਕੀਤਾ ਗਿਆ ਅਤੇ ਇਨ੍ਹਾਂ ਨੂੰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ | ਇਨ੍ਹਾਂ ਵਿਦਿਆਰਥਣਾਂ ਦੇ ਕੋਚ ਰਾਜੇਸ਼ ਜੋਸ਼ੀ, ਰਜੀਵ ਕੁਮਾਰ ਡੀ. ਪੀ. ਈ. ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਿੰਡਰ ਗਾਰਟਨ ਸਕੂਲ 'ਚ ਉੱਘੇ ਕਹਾਣੀਕਾਰ ਸਾਅਦਤ ਹਸਨ ਮੰਟੋ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਗਰੁੱਪ ਤਹਿਸੀਲ ਪਾਇਲ ਦੀ ਮਹੀਨਾਵਾਰ ਮੀਟਿੰਗ
Ad Position 24