05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਸਾਡੀ ਹੜਤਾਲ ਉਦੋਂ ਤੱਕ ਰਹੇਗੀ ਜਾਰੀ-ਸੁਖਦੇਵ ਸਿੰਘ

Ad Position 21
No active advertisement
ਅਜੀਤ ਡੈਸਕ 12-05-2026
ਸਾਹਨੇਵਾਲ, 11 ਮਈ (ਹਨੀ ਚਾਠਲੀ)-ਸਫ਼ਾਈ ਸੇਵਕਾਂ ਦੀ ਸਾਹਨੇਵਾਲ 'ਚ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਦੌਰਾਨ ਕਸਬਾ ਸਾਹਨੇਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੇ ਆਪਣੇ ਹੱਥਾਂ 'ਚ ਕਾਲੀਆਂ ਝੰਡੀਆਂ ਫੜ ਕੇ ਸਾਹਨੇਵਾਲ 'ਚ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਣ ਉਪਰੰਤ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸੁਖਦੇਵ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੜਤਾਲ ਦੇ 5 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਸਾਡੀਆਂ ਜੋ ਹੋਰ ਵੀ ਹੱਕੀ ਮੰਗਾਂ ਹਨ, ਉਨ੍ਹਾਂ ਵੱਲ ਖ਼ਾਸ ਤੌਰ 'ਤੇ ਧਿਆਨ ਦਿੱਤਾ ਜਾਵੇ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਸਾਡੀ ਹੜਤਾਲ ਉਦੋਂ ਤੱਕ ਜਾਰੀ ਰਹੇਗੀ | ਇਸ ਮੌਕੇ ਰਾਜਨ ਸਨੀ, ਰਾਜਿੰਦਰ ਕੁਮਾਰ, ਸਰੋਜ ਬਾਲਾ, ਰਾਣੀ, ਸੰਤੋਸ਼ ਰਾਣੀ, ਪਵਨ, ਸ਼ਰਨਜੀਤ, ਰਾਕੇਸ਼ ਕੁਮਾਰ, ਰਿੰਕੂ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਵਿੱਕੀ, ਕੁਲਦੀਪ ਸਿੰਘ, ਕਮਲਜੀਤ ਸਿੰਘ ਲਾਡੀ ਤੋਂ ਇਲਾਵਾ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਓਰੀਐਂਟ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜਰਖੜ ਸਟੇਡੀਅਮ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦੇ ਦੂਸਰੇ ਦਿਨ ਦਿਲਕਸ਼ ਮੁਕਾਬਲੇ
Ad Position 24