05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਓਰੀਐਂਟ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 12-05-2026
ਮਾਛੀਵਾੜਾ ਸਾਹਿਬ, 11 ਮਈ (ਰਾਜਦੀਪ ਸਿੰਘ ਅਲਬੇਲਾ)-ਰੋਪੜ ਰੋਡ 'ਤੇ ਸਥਿਤ ਓਰੀਐਂਟ ਇੰਟਰਨੈਸ਼ਨਲ ਸਕੂਲ ਐਂਡ ਸਪੋਰਟਸ ਅਕੈਡਮੀ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਵਜੋਂ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ ਅਤੇ ਸਕਿੱਟਾਂ ਰਾਹੀਂ ਮਾਂ ਦੀ ਮਹਾਨਤਾ ਨੂੰ ਦਰਸਾਇਆ | ਬੱਚਿਆਂ ਵਲੋਂ ਤਿਆਰ ਕੀਤੇ ਗ੍ਰੀਟਿੰਗ ਕਾਰਡ ਅਤੇ ਹੱਥੀਂ ਬਣੇ ਤੋਹਫ਼ੇ ਵੀ ਮਾਤਾਵਾਂ ਨੂੰ ਸਮਰਪਿਤ ਕੀਤੇ ਗਏ | ਮਾਤਾਵਾਂ ਲਈ ਖ਼ਾਸ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਉਨ੍ਹਾਂ ਨੇ ਬੜੇ ਚਾਅ ਨਾਲ ਭਾਗ ਲਿਆ | ਸਕੂਲ ਦੇ ਡਾਇਰੈਕਟਰ ਰਜਤ ਸ਼ਰਮਾ ਅਤੇ ਪਿ੍ੰਸੀਪਲ ਦੀਪਾਲੀ ਨੰਦਾ ਨੇ ਮਾਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਦਾ ਦਰਜਾ ਸਭ ਤੋਂ ਉੱਚਾ ਹੈ ਅਤੇ ਬੱਚਿਆਂ ਦੀ ਜ਼ਿੰਦਗੀ 'ਚ ਮਾਂ ਦੀ ਭੂਮਿਕਾ ਅਹਿਮ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋ: ਮੰਡਲ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਸਾਡੀ ਹੜਤਾਲ ਉਦੋਂ ਤੱਕ ਰਹੇਗੀ ਜਾਰੀ-ਸੁਖਦੇਵ ਸਿੰਘ
Ad Position 24