05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਾਵਰਕਾਮ ਪੈਨਸ਼ਨਰਜ਼ ਐਸੋ: ਮੰਡਲ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 12-05-2026
ਸਮਰਾਲਾ, 11 ਮਈ (ਕੁਲਵਿੰਦਰ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰੁਦਆਰਾ ਸਾਹਿਬ ਮੁੱਖ ਚੌਂਕ ਸਮਰਾਲਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਪਿਛਲੇ ਅਰਸੇ ਦੌਰਾਨ ਪਾਵਰਕਾਮ ਪੈਨਸ਼ਨਰਾਂ ਵਲੋਂ ਕੀਤੇ ਸੰਘਰਸ਼ਾਂ ਦੀ ਪੜਚੋਲ ਕਰਦੇ ਹੋਏ ਮੀਟਿੰਗ ਨੂੰ ਸੰਬੋਧਨ ਹੁੰਦੇ ਹੋਏ ਸਿਕੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਲਾਗੂ ਨਹੀਂ ਕੀਤੀਆਂ ਜਾ ਰਹੀਆਂ | ਇਸ ਤੋਂ ਇਲਾਵਾ ਪਾਵਰਕਾਮ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੋ ਪੈਨਸ਼ਨਰਾਂ ਤੇ ਜੀਵਤ ਸਰਟੀਫਿਕੇਟ ਆਨ ਲਾਈਨ ਲਾਗੂ ਕੀਤਾ ਗਿਆ ਹੈ, ਉਸ ਦੀ ਨਿਖੇਧੀ ਕੀਤੀ ਗਈ | ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿਚ ਡੀ. ਏ. ਦਾ ਬਕਾਇਆ, 23 ਸਾਲਾ ਸਕੇਲ ਦੇਣਾ, 2.59 ਦਾ ਫ਼ਾਰਮੂਲਾ ਲਾਗੂ ਕਰਨਾ, ਕੈਸ਼ ਲੈਸ ਸਕੀਮ ਚਾਲੂ ਕਰਨੀ, ਬਿਜਲੀ ਵਰਤੋਂ ਵਿਚ ਰਿਆਇਤ ਦੇਣਾ ਆਦਿ ਮੰਗਾਂ ਨਾ ਮੰਨਣ ਤੋਂ ਵੀ ਇਨਕਾਰੀ ਹੋ ਰਹੀ ਹੈ | ਜੇਕਰ ਸਰਕਾਰ ਨੇ ਜਲਦੀ ਹੀ ਇਸ ਸਬੰਧੀ ਕੋਈ ਫ਼ੈਸਲਾ ਨਾ ਕੀਤਾ ਤਾਂ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਇੰਜ. ਪ੍ਰੇਮ ਸਿੰਘ ਰਿਟਾ. ਐੱਸ. ਡੀ. ਓ., ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਰਜਿੰਦਰ ਪਾਲ ਵਡੇਰਾ ਰਿਟਾ. ਡਿਪਟੀ ਸੀ. ਏ. ਓ., ਜਗਤਾਰ ਸਿੰਘ ਪੈੱ੍ਰਸ ਸਕੱਤਰ, ਇੰਜ: ਦਰਸ਼ਨ ਸਿੰਘ ਵਿੱਤ ਸਕੱਤਰ, ਭੁਪਿੰਦਰਪਾਲ ਸਿੰਘ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਚੰਦ ਭਲਾ ਲੋਕ, ਜਸਵੰਤ ਸਿੰਘ ਢੰਡਾ, ਮਹੇਸ਼ ਕੁਮਾਰ ਖਮਾਣੋਂ, ਅਮਰੀਕ ਸਿੰਘ ਖਮਾਣੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸੱਤ ਮੈਂਬਰੀ ਚੋਣ ਕਮੇਟੀ ਦਾ ਗਠਨ ਅਗਲੀ ਖ਼ਬਰ ਓਰੀਐਂਟ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ
Ad Position 24