05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦੋਰਾਹਾ ਨਗਰ ਕੌਂਸਲ ਚੋਣਾਂ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸੱਤ ਮੈਂਬਰੀ ਚੋਣ ਕਮੇਟੀ ਦਾ ਗਠਨ

Ad Position 21
No active advertisement
ਅਜੀਤ ਡੈਸਕ 12-05-2026
ਦੋਰਾਹਾ, 11 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਚੋਣਾਂ 'ਚ ਭਾਗ ਲੈਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਵੋਟਰਾਂ ਦੇ ਨਾਲ ਰਾਬਤਾ ਕਾਇਮ ਕਰਨ ਦੇ ਲਈ ਅਤੇ ਉਮੀਦਵਾਰਾਂ ਦੀ ਚੋਣ ਕਰਨ ਦੇ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸੱਤ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਚੋਣਾਂ ਦੇ ਸੰਬੰਧ ਵਿੱਚ ਸਮਾਜ ਸੇਵਕਾ ਮੈਡਮ ਗੁਰਜੋਤ ਕੌਰ ਮਾਂਗਟ ਦੀ ਪ੍ਰਧਾਨਗੀ ਹੇਠ ਰੱਖੀ ਗਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਪੂਰੇ ਸ਼ਹਿਰ ਦੇ ਲੋਕਾਂ ਦੀ ਸਲਾਹ ਤੇ ਮਸ਼ਵਰੇ ਦੇ ਨਾਲ ਚੰਗੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਕਰਕੇ ਮੈਦਾਨ 'ਚ ਉਤਾਰਾਂਗੇ | ਉਨ੍ਹਾਂ ਕਿਹਾ ਕਿ ਅੱਜ ਦੋਰਾਹਾ ਸ਼ਹਿਰ ਬਾਕੀ ਸ਼ਹਿਰਾਂ ਤੋਂ ਪਿਛੜ ਕੇ ਰਹਿ ਗਿਆ ਹੈ ਅਤੇ ਸ਼ਹਿਰ ਦੇ ਵਿੱਚ ਇੱਕ ਵੀ ਵਿਕਾਸ ਕਾਰਜ ਨਹੀਂ ਹੋਇਆ ਇਸ ਦਾ ਕਾਰਨ ਹੈ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਰਲ ਕੇ ਹੀ ਕਮੇਟੀ ਚਲਾਉਂਦੇ ਰਹੇ ਹਨ, ਕਿਉਂਕਿ ਮੌਜੂਦਾ ਪ੍ਰਧਾਨ ਦਾ ਪਿਛੋਕੜ ਕਾਂਗਰਸ ਵਿਚੋਂ ਹੈ | ਆਮ ਆਦਮੀ ਪਾਰਟੀ ਵਾਂਗ ਅਸੀਂ ਸ਼ਹਿਰ ਦੇ ਵਿਕਾਸ ਦਾ ਵਾਅਦਾ ਹੀ ਨਹੀਂ ਕਰਦੇ ਬਲਕਿ ਵਿਕਾਸ ਕਰਕੇ ਦਿਖਾਵਾਂਗੇ | ਸਾਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਇੱਕ ਸਾਲ ਪੁਰਾਣੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਦੋਰਾਹਾ ਸ਼ਹਿਰ ਤੋਂ ਵੱਡੀ ਗਿਣਤੀ ਚ ਲੋਕ ਜੁੜ ਰਹੇ ਹਨ ਅਤੇ ਪਾਰਟੀ ਦੇ ਉਮੀਦਵਾਰ ਬਣਨ ਦੇ ਲਈ ਲੋਕ ਸਾਡੇ ਨਾਲ ਸੰਪਰਕ ਕਰ ਰਹੇ ਹਨ | ਇਸ ਮੀਟਿੰਗ ਨੂੰ ਜਥੇਦਾਰ ਦੀਦਾਰ ਸਿੰਘ ਰਾਣੋ ਅਤੇ ਜਥੇਦਾਰ ਤਾਰਾ ਸਿੰਘ ਘੁਡਾਣੀ ਨੇ ਸੰਬੋਧਨ ਕੀਤਾ | ਚੁਣੀ ਗਈ ਕਮੇਟੀ ਦੇ ਵਿੱਚ ਕਨਵੀਨਰ ਕਮੇਟੀ ਗੁਰਪ੍ਰੀਤ ਸਿੰਘ ਰਾਜਗੜ, ਮੈਂਬਰ ਪ੍ਰਭਜੋਤ ਸਿੰਘ ਸੋਢੀ, ਮੋਹਣ ਸਿੰਘ ਮੋਨੂੰ, ਇੰਦਰਪ੍ਰੀਤ ਸਿੰਘ, ਜੋਰਾ ਸਿੰਘ, ਜੀਤ ਸਿੰਘ, ਗੁਰਬਚਨ ਸਿੰਘ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ 'ਚ ਮਦਰਜ਼ ਡੇ ਮਨਾਇਆ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋ: ਮੰਡਲ ਦੀ ਮਹੀਨਾਵਾਰ ਮੀਟਿੰਗ
Ad Position 24