05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ 'ਚ ਮਦਰਜ਼ ਡੇ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਸਕੂਲ 'ਚ ਮਾਵਾਂ ਦਾ ਦਿਨ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਰਸਰੀ ਕਲਾਸ ਦੇ ਬੱਚਿਆਂ ਦੀਆਂ ਮਾਤਾਵਾਂ ਨੂੰ ਸੱਦਾ ਦਿੱਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਅਤੇ ਕੇਕ ਕੱਟਣ ਦੀ ਸੈਰੇਮਨੀ ਨਾਲ ਕੀਤੀ ਗਈ | ਬੱਚਿਆਂ ਨੇ ਕਵਿਤਾਵਾਂ, ਗੀਤਾਂ ਤੇ ਡਾਂਸ ਰਾਹੀਂ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟਾਇਆ | ਮਾਤਾਵਾਂ ਲਈ ਵੱਖ-ਵੱਖ ਮਨੋਰੰਜਨ ਅਤੇ ਖੇਡਾਂ ਵੀ ਕਰਵਾਈਆਂ ਗਈਆਂ | ਇਸ ਦੌਰਾਨ ਮਾਵਾਂ ਤੇ ਬੱਚਿਆਂ ਵਿਚਕਾਰ ਖ਼ੁਸ਼ੀ ਭਰਿਆ ਤੇ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ | ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਉਸ ਦਾ ਸਥਾਨ ਸਭ ਤੋਂ ਉੱਚਾ ਹੈ | ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਪਰਿਵਾਰਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ | ਸਕੂਲ ਵਿੱਚ ਇੰਟਰ ਹਾਊਸ ਭਾਸ਼ਨ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮਾਂ ਦਾ ਪਿਆਰ ਬੇਮਿਸਾਲ ਹੁੰਦਾ ਹੈ ਸਫਲਤਾ ਦੇ ਪਿੱਛੇ ਮਾਂ ਦੀ ਮਿਹਨਤ ਤੇ ਦੁਆਵਾਂ ਹੁੰਦੀਆਂ ਹਨ | ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਅੰਤ 'ਚ ਪਿ੍ੰਸੀਪਲ ਅਲਪਲਾ ਮਹਾਜਨ ਨੇ ਇਸ ਪ੍ਰੋਗਰਾਮ 'ਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
11ਖੰਨਾ02
Ad Position 22
No active advertisement
ਪਿਛਲੀ ਖ਼ਬਰ ਸਵ. ਜਗਮੋਹਣ ਸਿੰਘ ਟੱਕਰ ਦੀ ਯਾਦ 'ਚ ਖ਼ੂਨਦਾਨ ਤੇ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸੱਤ ਮੈਂਬਰੀ ਚੋਣ ਕਮੇਟੀ ਦਾ ਗਠਨ
Ad Position 24