05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਵ. ਜਗਮੋਹਣ ਸਿੰਘ ਟੱਕਰ ਦੀ ਯਾਦ 'ਚ ਖ਼ੂਨਦਾਨ ਤੇ ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 12-05-2026
ਮਾਛੀਵਾੜਾ ਸਾਹਿਬ, 11 ਮਈ (ਰਾਜਦੀਪ ਸਿੰਘ ਅਲਬੇਲਾ)-ਸਵ. ਜਗਮੋਹਣ ਸਿੰਘ ਟੱਕਰ ਦੀ ਯਾਦ ਵਿਚ ਸਲਾਨਾ ਮੈਡੀਕਲ ਤੇ ਖ਼ੂਨਦਾਨ ਕੈਂਪ 12 ਮਈ ਦਿਨ ਮੰਗਲਵਾਰ ਨੂੰ ਲਕਸ਼ਮੀ ਮਾਰਕੀਟ 'ਚ ਐੱਚ. ਡੀ. ਐੈੱਫ. ਸੀ. ਬੈਂਕ ਨੇੜੇ ਲਗਾਇਆ ਜਾ ਰਿਹਾ ਹੈ | ਕੈਂਪ ਦੇ ਪ੍ਰਬੰਧਕ ਚਰਨਜੀਤ ਸਿੰਘ ਥੋਪੀਆ ਨੇ ਦੱਸਿਆ ਕਿ ਸਵਾਮੀ ਗੰਗਾ ਨੰਦ ਭੂਰੀ ਵਾਲੇ ਸੇਵਾ ਸੰਮਤੀ, ਚਰਨ ਕੰਵਲ ਸਾਹਿਬ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਕੈਂਪ ਵਿਚ ਐੈੱਸ. ਪੀ. ਐੈੱਸ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰ ਜਨਰਲ ਬਿਮਾਰੀਆਂ, ਹੱਡੀਆਂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਐੈੱਸ. ਜੀ. ਬੀ. ਚੈਰੀਟੇਬਲ ਹਸਪਤਾਲ ਦੇ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ | ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਤੋਂ ਆਈ ਟੀਮ ਵਲੋਂ ਖੂਨ ਇਕੱਤਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ 'ਚ ਮਦਰਜ਼ ਡੇ ਮਨਾਇਆ
Ad Position 24