05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡੀ. ਐਸ. ਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੂੰ ਮਿਲੇ ਡਾ. ਰਾਵਿੰਦਰਪਾਲ ਸ਼ਰਮਾ, ਫੁੱਲਾਂ ਦਾ ਗੁਲਦਸਤਾ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 12-05-2026
ਰਾੜਾ ਸਾਹਿਬ, 11 ਮਈ (ਸੁਖਵੀਰ ਸਿੰਘ ਚਣਕੋਈਆਂ)-ਆਸਟੇ੍ਰਲੀਆ ਦੌਰੇ ਤੋਂ ਵਾਪਿਸ ਪਰਤਦਿਆਂ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਸਬ-ਡਵੀਜਨ ਪਾਇਲ ਵਿਖੇ ਨਵੇਂ ਲੱਗੇ ਡੀ. ਐਸ. ਪੀ ਹਰਮਨਪ੍ਰੀਤ ਸਿੰਘ ਚੀਮਾ ਨੂੰ ਅੱਜ ਮਿਲੇ , ਉਨ੍ਹਾਂ ਡੀ. ਐਸ. ਪੀ ਹਰਮਨਪ੍ਰੀਤ ਸਿੰਘ ਚੀਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਇਸ ਸਮੇਂ ਉਨ੍ਹਾਂ ਨਾਲ ਗੁਰਪ੍ਰੀਤ ਕੌਰ ਘੁਡਾਣੀ ਕਲ੍ਹਾਂ ਵੀ ਮੌਜੂਦ ਸਨ | ਡਾ. ਸ਼ਰਮਾ ਨੇ ਮੁਲਾਕਾਤ ਤੋਂ ਬਾਅਦ ਪਿੰਡ ਘੁਡਾਣੀ ਕਲ੍ਹਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਡੀ. ਐਸ. ਪੀ. ਹਰਮਨਪ੍ਰੀਤ ਸਿੰਘ ਚੀਮਾ ਬਹੁਤ ਹੀ ਸੁਲਝੇ ਹੋਏ ਤੇ ਚੰਗੇ ਅਫ਼ਸਰ ਹਨ | ਉਨ੍ਹਾਂ ਕਿਹਾ ਕਿ ਮੁਲਾਕਾਤ ਸਮੇਂ ਡੀ ਐਸ ਪੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸਿਆ ਨਹੀ ਜਾਵੇਗਾ | ਡਾ. ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੰਮਾ ਸਮਾਂ ਮੁਲਾਕਾਤ ਸਮੇਂ ਇਲਾਕੇ ਸੰਬੰਧੀ ਵਿਚਾਰ ਚਰਚਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਮੌਕੇ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਨਾਲ ਪਾਈ ਸਾਂਝ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੇਹ ਵਿਖੇ ਮਾਂ ਦਿਵਸ ਮਨਾਇਆ
Ad Position 24