ਸਮਰਾਲਾ; 12 ਮਈ (ਅ.ਬ.)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ ਦਹਾਕਿਆਂ ਤੱਕ ਫੁੱਟ ਪਾਉਣ ਵਾਲੀ ਰਾਜਨੀਤੀ, ਪੰਜਾਬ ਵਿਰੋਧੀ ਫੈਸਲਿਆਂ ਅਤੇ ਭਿ੍ਸ਼ਟਾਚਾਰ ਰਾਹੀਂ ਪੰਜਾਬ ਨਾਲ ਧੋਖਾ ਕੀਤਾ ਹੈ¢ ਉਨ੍ਹਾਂ ਕਿਹਾ ਕਿ ਜੇਕਰ ਸੂਬੇ 'ਚ ਭਾਜਪਾ ਦੀ ਸਰਕਾਰ ਆਈ ਤਾਂ ਉਹ ਇੱਕ ਵਾਰ ਫਿਰ ਕਾਲੇ ਖੇਤੀ ਕਾਨੂੰਨ ਲਾਗੂ ਕਰੇਗੀ ¢ ਸਮਰਾਲਾ ਦੇ ਪਿੰਡ ਮਾਣਕੀ ਵਿਖੇ ਲੋਕ ਮਿਲਣੀ ਦÏਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇ ਆਰਮੀ ਸਕੂਲਾਂ 'ਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਬਣਾ ਕੇ ਆਪਣੀ ਪੰਜਾਬ ਵਿਰੋਧੀ ਸੋਚ ਉਜਾਗਰ ਕਰ ਦਿੱਤੀ ਹੈ ¢ ਉਨ੍ਹਾਂ ਦੱਸਿਆ ਕਿ ਪਾਰਟੀ ਚੋਣਾਂ ਤੋਂ ਪਹਿਲਾਂ ਵੋਟਰਾਂ 'ਚ ਫੁੱਟ ਪਾਉਣ ਲਈ ਫਿਰਕੂ ਤਣਾਅ ਪੈਦਾ ਕਰਨ ਵਿੱਚ ਮਾਹਿਰ ਹੈ¢ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਅੰਦੋਲਨ ਦÏਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਸਨ, ਉਨ੍ਹਾਂ ਕਿਹਾ ਕਿ ਸੈਂਕੜੇ ਕਿਸਾਨਾਂ ਦੀ ਸ਼ਹੀਦੀ ਤੋਂ ਬਾਅਦ ਵੀ ਭਾਜਪਾ ਪੰਜਾਬ 'ਚ ਵੋਟਾਂ ਕਿਵੇਂ ਮੰਗ ਸਕਦੀ ਹੈ ¢ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਭਲਾਈ ਸਕੀਮਾਂ, ਨÏਕਰੀਆਂ, ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਕਰ ਰਹੀ ਹੈ¢ ਉਨ੍ਹਾਂ ਪਿੰਡ 'ਚ ਵਿਕਾਸ ਪ੍ਰਾਜੈਕਟਾਂ ਲਈ 50 ਲੱਖ ਰੁਪਏ ਵੀ ਦਿੱਤੇ ¢ ਸਮਰਾਲਾ 'ਚ ਲੋਕ ਮਿਲਣੀ ਦÏਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਫੁੱਟ ਪਾਊ ਅਤੇ ਪੰਜਾਬ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਸੂਬੇ ਨੂੰ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਤÏਰ 'ਤੇ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ¢ ਮੁੱਖ ਮੰਤਰੀ ਨੇ ਕਿਹਾ, ਸੂਬੇ ਨਾਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਬੀ.ਬੀ.ਐਮ.ਬੀ., ਐਸਵਾਈਐਲ ਨਹਿਰ, ਹਰੀਕੇ ਨਹਿਰ, ਗਣਤੰਤਰ ਦਿਵਸ ਦੀਆਂ ਝਾਕੀਆਂ, ਆਰਡੀਐਫ ਫੰਡ ਜਾਂ ਸਰਹੱਦੀ ਖੇਤਰ ਦੇ ਫੰਡਾਂ ਵਰਗੇ ਮੁੱਦਿਆਂ 'ਤੇ ਭਾਜਪਾ ਨੇ ਲਗਾਤਾਰ ਬੇਇਨਸਾਫ਼ੀ ਕੀਤੀ ਹੈ¢ ਉਨ੍ਹਾਂ ਲੋਕਾਂ ਨੂੰ ਅਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣ ਲਈ ਕਿਹਾ ¢ ਉਨ੍ਹਾਂ ਅੱਗੇ ਕਿਹਾ, ਪੰਜਾਬ 'ਚ ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ 'ਤੇ ਲੋਕਾਂ 'ਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ¢ ਲੋਕਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਉਲਟ ਉਨ੍ਹਾਂ ਨੇ ਕਦੇ ਵੀ ਨਿੱਜੀ ਸੁੱਖ-ਸਹੂਲਤਾਂ ਲਈ ਜਨਤਕ ਪੈਸੇ ਦੀ ਦੁਰਵਰਤੋਂ ਨਹੀਂ ਕੀਤੀ¢ ਉਨ੍ਹਾਂ ਕਿਹਾ, ਕੋਈ ਵੀ ਪੁਰਾਣਾ ਆਗੂ ਕਦੇ ਵੀ ਇਸ ਤਰੀਕੇ ਨਾਲ ਲੋਕਾਂ ਦੇ ਵਿਚਕਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਹੱਲ ਕਰਨ ਲਈ ਨਹੀਂ ਆਇਆ¢