ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ)-ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ ਉਲ ਕੌਮ ਜਥੇਦਾਰ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ 15 ਮਈ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ. ਟੀ. ਰੋਡ, ਖੰਨਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਸਮਾਗਮ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਭਾਗ ਲਿਆ | ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਦੱਸਿਆ ਕਿ 15 ਮਈ ਨੂੰ ਸੰਗਰਾਂਦ ਵਾਲੇ ਦਿਨ ਸੁਲਤਾਨ ਉਲ ਕੌਮ ਜਥੇਦਾਰ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ | ਜਿਸ ਦੇ ਸਬੰਧ 'ਚ ਮਹਾਨ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਪੰਥ ਦੇ ਮਹਾਨ ਢਾਡੀ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਅਤੇ ਇਕੋਲਾਹੇ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਸੰਗਤਾਂ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਅਠਾਰ੍ਹਵੀਂ ਸਦੀ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਆਪਣੇ ਅਮੀਰ ਇਤਿਹਾਸ ਨਾਲ ਜੁੜ ਕੇ ਲਾਹਾ ਪ੍ਰਾਪਤ ਕਰੀਏ | ਸਮਾਪਤੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਅਵਤਾਰ ਸਿੰਘ ਕੈਂਥ ਸੈਕਟਰੀ, ਰਾਵਿੰਦਰ ਸਿੰਘ ਬੱਬਲੂ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਡੀਸੀ, ਸੁਖਵਿੰਦਰ ਸਿੰਘ ਡਾਇਰੈਕਟਰ ਸ੍ਰੀ ਗੁਰੂ ਅਰਜਨ ਦੇਵ ਧਰਮ ਪ੍ਰਚਾਰ ਟਰੱਸਟ ਸਲੌਦੀ, ਸੁਖਬੀਰ ਸਿੰਘ ਆਹਲੂਵਾਲੀਆ, ਡਾਕਟਰ ਹਰਪ੍ਰੀਤ ਸਿੰਘ, ਰਜਿੰਦਰਵੀਰ ਸਿੰਘ, ਅਮਰਬੀਰ ਸਿੰਘ ਬੈਨੀਪਾਲ ਅਤੇ ਕਮਲਜੀਤ ਸਿੰਘ ਹਾਜ਼ਰ ਸਨ |