14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਕਟੋਰੀਆ ਸਕੂਲ ਲਹਿਰਾ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਡੇਹਲੋਂ, 12 ਮਈ (ਅੰਮਿ੍ਤਪਾਲ ਸਿੰਘ ਕੈਲੇ)- ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਤੇ ਭਾਰਤ ਦੀਆਂ ਤਕਨੀਕੀ ਪ੍ਰਾਪਤੀਆਂ, ਵਿਗਿਆਨਕ ਉੱਨਤੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ 'ਤੇ ਵਿਸਤਾਰਪੂਰਵਕ ਚਰਚਾ ਕੀਤੀ ਗਈ | ਵਿਦਿਆਰਥੀਆਂ ਨੇ ਤਕਨਾਲੋਜੀ ਦੀ ਸਹੀ, ਸੁਰੱਖਿਅਤ ਅਤੇ ਜ਼ਿੰਮੇਵਾਰਾਨਾ ਵਰਤੋਂ ਕਰਨ ਦੀ ਸਹੁੰ ਚੁੱਕੀ | ਵਿਦਿਆਰਥੀਆਂ ਵਲੋਂ ਭਾਸ਼ਨਾਂ ਅਤੇ ਗਤੀਵਿਧੀਆਂ ਰਾਹੀਂ ਭਾਰਤ ਦੇ ਪੁਲਾੜ ਮਿਸ਼ਨਾਂ ਜਿਵੇਂ ਕਿ ਸਪਾਡੈਕਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ) ਦੇ ਖੇਤਰ ਵਿੱਚ ਹੋ ਰਹੀ ਤੇਜ਼ ਤਰੱਕੀ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ | ਇਸ ਸਮੇਂ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਵਲੋਂ ਸਿੱਖਿਆ ਦੇ ਖੇਤਰ ਵਿੱਚ ਤਕਨਾਲੋਜੀ ਦੇ ਯੋਗਦਾਨ ਨੂੰ ਵੀ ਰੌਸ਼ਨ ਕੀਤਾ ਗਿਆ ਅਤੇ ਡਿਜੀਟਲ ਟੂਲਸ ਅਤੇ ਸਮਾਰਟ ਲਰਨਿੰਗ ਵਿਧੀਆਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਦਿਲਚਸਪ ਬਣਾਉਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਇੱਕ ਕੁਇੱਜ਼ ਮੁਕਾਬਲੇ ਵੀ ਕਰਵਾਇਆ ਗਿਆ, ਜਿਸ ਵਿੱਚ ਭਾਰਤ ਦੇ ਪ੍ਰਮਾਣੂ ਇਤਿਹਾਸ ਤੋਂ ਲੈ ਕੇ ਆਧੁਨਿਕ ਸੈਮੀਕੰਡਕਟਰ ਤਕਨੀਕ ਨਾਲ ਸੰਬੰਧਿਤ ਸਵਾਲ ਪੁੱਛੇ ਗਏ | ਇਸ ਦੇ ਨਾਲ ਹੀ ਸਕੂਲ ਅਧਿਆਪਕਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੌਰਾਨ ਇੰਸਪੈਕਟਰ ਮਨਜੋਤ ਸਿੰਘ ਥਾਣਾ ਮੁਖੀ ਮਲੇਰਕੋਟਲਾ ਅਤੇ ਸਾਈਬਰ ਕ੍ਰਾਈਮ ਮਾਹਿਰ ਨੇ ਵਿਸ਼ੇਸ਼ ਕਰਕੇ ਸ਼ਿਰਕਤ ਕੀਤੀ | ਉਨ੍ਹਾਂ ਨੇ ਅਧਿਆਪਕਾਂ ਨਾਲ ਸਾਈਬਰ ਕ੍ਰਾਈਮ ਤੋਂ ਬਚਾਅ, ਆਨਲਾਈਨ ਧੋਖਾਧੜੀ, ਸੋਸ਼ਲ ਮੀਡੀਆ ਸੁਰੱਖਿਆ, ਡਿਜੀਟਲ ਸਾਵਧਾਨੀਆਂ ਅਤੇ ਸੁਰੱਖਿਅਤ ਇੰਟਰਨੈੱਟ ਵਰਤੋਂ ਬਾਰੇ ਬਹੁਤ ਹੀ ਕੀਮਤੀ ਅਤੇ ਜਾਣਕਾਰੀ ਭਰਪੂਰ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਵੀ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਤਕਨਾਲੋਜੀ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਦੇ ਨਾਲ-ਨਾਲ ਡਿਜੀਟਲ ਸੁਰੱਖਿਆ ਬਾਰੇ ਜਾਣੂ ਕਰਵਾਉਣਾ ਵੀ ਸਮੇਂ ਦੀ ਮਹੱਤਵਪੂਰਨ ਲੋੜ ਹੈ | ਸਕੂਲ ਦੇ ਚੇਅਰਮੈਨ ਡਾ. ਐਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਐਮ. ਡੀ. ਮੈਡਮ ਸਪਨਾ ਢੰਡ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਗਿਆਨਪੂਰਵਕ ਅਤੇ ਜਾਗਰੂਕਤਾ ਭਰੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਬਲਾਕ ਡੇਹਲੋਂ ਤੇ ਲੁਧਿਆਣਾ-1 ਦੇ ਮਨਰੇਗਾ ਵਰਕਰਾਂ ਨੂੰ ਪ੍ਰਸੰਸਾ ਪੱਤਰ ਵੰਡੇ <br/> ਅਗਲੀ ਖ਼ਬਰ ਸੁਲਤਾਨ ਉਲ ਕੌਮ ਜਥੇਦਾਰ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ 15 ਮਈ ਨੂੰ ਮਨਾਇਆ ਜਾਵੇਗਾ <br/>
Ad Position 24