ਸਾਹਨੇਵਾਲ, 12 ਮਈ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਚਦੇਵਾ ਪਬਲਿਕ ਸਕੂਲ ਸਾਹਨੇਵਾਲ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਉਤਮਤਾ ਸਾਬਤ ਕੀਤੀ ਹੈ | ਇਸ ਦੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਦੱਸਿਆ ਕਿ ਕੁੱਲ 46 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਹਿੱਸਾ ਲਿਆ ਅਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਸਫਲਤਾਪੂਰਵਕ ਪਾਸ ਹੋਏ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 94.76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਰਿਤਿਕਾ ਨੇ 88.88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪਲਕਪ੍ਰੀਤ ਨੇ 88.30 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅੱਗੋਂ ਤੋਂ ਹੋਰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਆ |