ਦੋਰਾਹਾ, 12 ਮਈ (ਪੱਤਰ ਪ੍ਰੇਰਕ)-ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ ਹੈ | ਵਿਦਿਆਰਥੀਆਂ ਨੇ ਉਤਕਿ੍ਸ਼ਟ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਪੈੱ੍ਰਸ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸੁਹਾਨਾ ਪੁੱਤਰੀ ਸੁਲਤਾਨ ਨੇ 577/650 ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਆਯੂਸ਼ੀ ਪੁੱਤਰੀ ਸੁਰਿੰਦਰ ਕੁਮਾਰ ਨੇ 535/650 ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਨੰਦਨੀ ਪੁੱਤਰੀ ਬੰਸ਼ ਰਾਜ ਨੇ 530/650 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਜਤਿੰਦਰ ਸਰਮਾ ਅਤੇ ਵਾਇਸ ਪਿ੍ੰਸੀਪਲ ਨੀਰਜ ਸ਼ਰਮਾ ਨੇ ਕ੍ਰਮਵਾਰ ਪੁਜ਼ੀਸ਼ਨਾਂ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁਮਨ ਸ਼ਰਮਾ, ਰਾਜੀਵ ਵੈਦ (ਬੌਬੀ), ਕਮਲੇਸ਼ ਸ਼ਰਮਾ, ਸੀਮਾ ਕਪੂਰ, ਇੰਦਰਪਾਲ ਕੌਰ, ਸੀਮਾ ਰਾਣੀ, ਪ੍ਰਭਜੋਤ ਕੌਰ, ਗੁਰਮੀਤ ਕੌਰ, ਅਜੀਤਪਾਲ ਸਿੰਘ, ਪਰਮਿੰਦਰ ਪਾਲ ਸਿੰਘ, ਪ੍ਰਦੀਪ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਹਰਦੀਪ ਕੌਰ, ਕੇਵਲਜੀਤ ਕੌਰ, ਨੇਹਾ ਸੂਦ ਆਦਿ ਅਧਿਆਪਕ ਸਨ |