14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ੋ੍ਰਮਣੀ ਅਕਾਲੀ ਦਲ ਨੇ ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ 'ਚ ਗੜਬੜੀ ਖ਼ਿਲਾਫ਼ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 13-05-2026
ਪਾਇਲ, 12 ਮਈ (ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ ਡਾ ਇੱਕ ਵਫ਼ਦ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਵਿੱਚ ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ ਨੂੰ ਮਿਲਿਆ, ਜਿੱਥੇ ਉਨ੍ਹਾਂ ਨੇ ਐਸ. ਡੀ. ਐਮ ਨੂੰ ਜਾਣਕਾਰੀ ਦਿੱਤੀ ਕਿ ਪਾਇਲ ਅਤੇ ਦੋਰਾਹਾ ਨਗਰ ਕੌਂਸਲ ਵੀ ਜਿੱਥੇ ਵਾਰਡਬੰਦੀ ਵਿੱਚ ਵੱਡੀ ਛੇੜਛਾੜ ਕੀਤੀ ਗਈ ਹੈ, ਉੱਥੇ ਦੋਨਾਂ ਸ਼ਹਿਰਾਂ ਵਿੱਚ ਨਾਜਾਇਜ਼ ਵੋਟਾਂ ਬਣਾਈਆਂ ਗਈਆਂ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਦਰਸਾਏ ਗਏ ਵਾਰਡ ਇੱਧਰ ਉਧਰ ਕਰ ਦਿੱਤੇ ਗਏ ਹਨ ਅਤੇ ਬਹੁਤ ਸਾਰੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਤੇ ਬਹੁਤ ਸਾਰੀਆਂ ਪਿੰਡਾਂ ਦੀਆਂ ਵੋਟਾਂ ਸ਼ਹਿਰ ਵਿੱਚ ਲਿਆ ਕੇ ਬਣਾ ਦਿੱਤੀਆਂ ਹਨ | ਜੋ ਕਿ ਸਰਾਸਰ ਲੋਕਤੰਤਰ ਦੀ ਤੌਹੀਨ ਹੈ | ਆਗੂਆਂ ਨੇ ਕਿਹਾ ਕਿ ਅਕਾਲੀ ਵਰਕਰ ਝੁਕਣ ਵਾਲੇ ਨਹੀਂ ਅਤੇ ਡੱਟ ਕੇ ਚੋਣਾਂ ਲੜਨਗੇ ਅਤੇ ਸਰਕਾਰ ਦੀ ਧਿਰ ਦੀਆਂ ਜ਼ਿਆਦਤੀਆਂ ਦਾ ਮੂੰਹ ਤੋੜ ਜਵਾਬ ਦੇਣਗੇ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਚੇਅਰਮੈਨ ਸਿਵਰਾਜ ਸਿੰਘ ਜੱਲਾ, ਕੰਵਰਦੀਪ ਸਿੰਘ ਜੱਗੀ ਦੋਰਾਹਾ ਮੈਬਰ ਕੋਰ ਕਮੇਟੀ, ਮਨਦੀਪ ਸਿੰਘ ਦੋਰਾਹਾ, ਰਵਿੰਦਰ ਸਿੰਘ, ਬੇਅੰਤ ਸਿੰਘ, ਹਰਪ੍ਰੀਤ ਸਿੰਘ ਬੇਰ, ਕਲਾਂ, ਜੋਤਰਾਮ ਸਿੰਘ, ਮਨਦੀਪ ਸਿੰਘ ਘੁਡਾਣੀ, ਮਨਜੀਤ ਸਿੰਘ, ਜੀਵਨ ਸਿੰਘ ਰਾਜਗੜ੍ਹ ਆਦਿ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24