ਡੇਹਲੋਂ, 12 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਦੌਰਾਨ ਬਲਾਕ ਡੇਹਲੋਂ-1 ਦੇ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਜਗਦੀਸ਼ ਸਿੰਘ ਰਹਿਨੁਮਾਈ ਹੇਠ ਸਕੂਲ ਦੇ 119 ਵਿਦਿਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ ਅਤੇ ਸਾਰੇ ਹੀ ਵਿਦਿਆਰਥੀ ਬਹੁਤ ਹੀ ਵਧੀਆ ਨੰਬਰ ਲੈ ਕੇ ਪਾਸ ਹੋ ਗਏ ਹਨ | ਪੇਂਡੂ ਇਲਾਕੇ ਦਾ ਇਹ ਨਾਮਵਾਰ ਸਕੂਲ ਜਿੱਥੇ ਖੇਡਾਂ ਦੇ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਿਹਾ ਹੈ, ਉੱਥੇ ਪੜਾਈ ਦੇ ਖੇਤਰ ਵਿੱਚ ਵੀ ਬਹੁਤ ਵੱਡੀ ਮੱਲਾ ਮਾਰੀਆਂ ਹਨ | ਸਕੂਲ ਮੀਡੀਆ ਇੰਚਾਰਜ ਅਜੀਤ ਪਾਲ ਸਿੰਘ ਜੱਸੋਵਾਲ ਨੇ ਦੱਸਿਆ ਕਿ ਸਕੂਲ ਦੇ ਇੱਕ ਵਿਦਿਆਰਥੀ ਰਾਜਵੀਰ ਸਿੰਘ ਨੇ 597 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਅੰਦਰ ਪ੍ਰਭਾਵਸ਼ਾਲੀ ਸਮਾਗਮ 'ਚ ਦਸਵੀਂ ਦੀ ਪ੍ਰੀਖਿਆ 'ਚੋਂ ਅੱਵਲ ਵਿਦਿਆਰਥੀਆਂ ਰਾਜਵੀਰ ਸਿੰਘ, ਖੁਸ਼ਮੀਤ ਕੌਰ, ਜਸਮੀਨ ਕੌਰ, ਸੁਖਬੀਰ ਕੌਰ, ਰੌਸ਼ਨੀ, ਗੁਰਨੂਰ ਸਿੰਘ, ਬਲਜੀਤ ਸਿੰਘ, ਅਨਮੋਲ ਸਿੰਘ, ਸੰਦੀਪ ਕੌਰ ਨੂੰ ਸਕੂਲ ਮੁਖੀ ਜਗਦੀਸ਼ ਸਿੰਘ ਅਤੇ ਸਮੂਹ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮੇਂ ਹਰਪ੍ਰੀਤ ਕੌਰ, ਬਲਦੀਪ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਬਲਜਿੰਦਰ ਕੌਰ, ਸਨਦੀਪ ਕੌਰ, ਮਨਪ੍ਰੀਤ ਕੌਰ, ਦੀਪਿਕਾ ਰਾਣੀ, ਪਰਦੀਪ ਕੌਰ, ਪਰਮਜੀਤ ਕੌਰ, ਪੂਜਾ ਰਾਣੀ, ਆਸ਼ਾ ਰਾਣੀ, ਹਰਜੋਤ ਕੌਰ, ਪਰਮਜੀਤ ਕੌਰ, ਨਰਿੰਦਰ ਕੁਮਾਰ, ਅਜੇ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਮੇਜਰ ਸਿੰਘ, ਗੁਰਤੇਜ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸਨ |