ਕੁਹਾੜਾ, 12 ਮਈ (ਸੰਦੀਪ ਸਿੰਘ)-ਕੁਹਾੜਾ ਵਿਖੇ ਬਾਂਸ ਅਤੇ ਚਾਲੀਆਂ ਨਾਲ ਭਰੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ | ਅੱਗ ਦੀ ਲਪੇਟ ਵਿੱਚ ਆ ਕੇ ਖੋਖੇ ਅੰਦਰ ਪਿਆ ਸਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੀ ਸੂਚਨਾ ਮਿਲਣ ਉਪਰੰਤ ਫੋਕਲ ਪੁਆਇੰਟ ਤੋਂ ਫਾਇਰ ਬਿ੍ਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ, ਜਿਸ ਨੇ ਕਰੀਬ ਦੋ ਤੋਂ ਤਿੰਨ ਘੰਟਿਆਂ ਦੀ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਇਸ ਦੌਰਾਨ ਅੱਗ ਕਾਫੀ ਫੈਲ ਗਈ ਸੀ, ਪਰ ਸਮੇਂ ਸਿਰ ਕੀਤੀ ਕਾਰਵਾਈ ਨਾਲ ਵੱਡਾ ਹਾਦਸਾ ਟਲ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ ਦੇ ਮੁਲਾਜ਼ਮ ਅਤੇ ਏ. ਐਸ. ਆਈ ਦਰਸ਼ਨ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਦੁਕਾਨ ਦੇ ਮਾਲਕ ਸੋਹਣ ਸਿੰਘ ਅਤੇ ਰਵੀ ਵਾਸੀ ਛੰਦੜਾ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਅੱਗ ਲੱਗਣ ਨਾਲ ਕਿਸੇ ਤਰ੍ਹਾਂ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ |