ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜੇ 'ਚੋਂ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 99.12% ਰਿਹਾ | ਵੱਖ-ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਵਾਈਸ ਪ੍ਰਧਾਨ ਐਡਵੋਕੇਟ ਨਵੀਨ ਥੰਮਨ ਸਕੂਲ ਮੈਨੇਜਰ ਮੋਹਿਤ ਗੋਇਲ ਪੌਂਪੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਪਿ੍ੰਸੀਪਲ ਇੰਦਰਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਚ ਪੜ੍ਹਦੇ ਨੰਦਨੀ ਸ਼ਰਮਾ ਨੇ 84.76% ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ, ਮੋਕਸ਼ੀ ਨੇ 84.46% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ, ਖੁਸ਼ਪ੍ਰੀਤ ਨੇ 82% ਅੰਕ ਪ੍ਰਾਪਤ ਕਰਕੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਕਿਹਾ ਕਿ ਇਹ ਇੱਕ ਇਤਿਹਾਸਿਕ ਪ੍ਰਾਪਤੀ ਹੈ | ਇਸ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਹੈ | ਜਿਨ੍ਹਾਂ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ | ਟਰੱਸਟ ਦੇ ਪ੍ਰਧਾਨ ਸੰਜੀਵ ਧਮੀਜਾ ਤੇ ਸਕੂਲ ਮੈਨੇਜਰ ਮੋਹਿਤ ਗੋਇਲ ਪੌਂਪੀ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਇਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਉੱਭਰਨਗੇ | ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਬੈਗ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਨਰਲ ਸਕੱਤਰ ਰਾਜੇਸ਼ ਡਾਲੀ ਅਤੇ ਇੰਟਰਨਲ ਆਡੀਟਰ ਐਂਡ ਟੈਜਰਰ ਜਤਿੰਦਰ ਦੇਵਗਨ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਭੇਜੀਆਂ | ਸਟੇਜ ਸਕੱਤਰ ਦੀ ਭੂਮਿਕਾ ਭੀਮ ਸੈਨ ਨੇ ਨਿਭਾਈ | ਇਸ ਸਮੇਂ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |