14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਜੋਧਾਂ, 12 ਮਈ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਵਿਖੇ ਨਰਸਿੰਗ ਕਿੱਤੇ ਨੂੰ ਸਮਰਪਿਤ ਅੰਤਰਰਾਸ਼ਟਰੀ ਨਰਸਿੰਗ ਡੇ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਸਾਡੀਆਂ ਨਰਸਾਂ ਸਾਡਾ ਭਵਿੱਖ ਦੇ ਥੀਮ ਹੇਠ ਮਨਾਇਆ ਗਿਆ¢ ਇਸ ਮੌਕੇ ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ | ਪਿ੍ੰਸੀਪਲ ਸਾਦਿਕ ਅਲੀ ਨੇ ਦੱਸਿਆ ਕਿ ਆਧੁਨਿਕ ਨਰਸਿੰਗ ਦੀ ਮੋਢੀ, ਪ੍ਰਸਿੱਧ ਨਰਸ ਅਤੇ ਸਮਾਜ ਸੁਧਾਰਕ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਨਵੇਂ ਆਏ ਨਰਸਿੰਗ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਬਾਰੇ ਜਾਣੂ ਕਰਵਾਇਆ ਅਤੇ ਨਾਲ ਸਾਰੇ ਨਰਸਿੰਗ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਨੂੰ ਨਿਭਾਉਣ ਬਾਰੇ ਕਸਮ ਦਵਾਈ ਗਈ¢ ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ¢ ਡਾ. ਸਵੀਟ ਕੌਰ ਮੁੱਖ ਪ੍ਰਬੰਧਕ ਨੇ ਸਾਰੇ ਵਿਦਿਆਰਥੀਆਂ ਨੂੰ ਹਸਪਤਾਲਾਂ ਵਿੱਚ ਅਤੇ ਕਾਲਜ ਵਿੱਚ ਸਹਿਜਤਾ ਨਾਲ ਪੜਾਈ ਕਰਕੇ ਚੰਗੀਆਂ ਨਰਸਾਂ ਬਣਨ ਲਈ ਕਿਹਾ ਤਾਂ ਜੋ ਉਹ ਸਮਾਜ ਦੀ ਵਧੀਆ ਤਰੀਕੇ ਨਾਲ ਸੇਵਾ ਕਰ ਸਕਣ¢ ਇਸ ਮੌਕੇ ਕਾਲਜ ਦਾ ਸਟਾਫ਼ ਮਨਦੀਪ ਕੌਰ, ਸੁਰਿੰਦਰ ਕੌਰ, ਸਤਿੰਦਰ ਕੌਰ, ਕਮਲਦੀਪ ਕੌਰ, ਹਰਜਿੰਦਰ ਕੌਰ, ਬਲਜੀਤ ਕੌਰ, ਪੁਨੀਤ ਕੌਰ, ਨੀਕੀਤਾ ਸ਼ਰਮਾ, ਹਰਮਨਪ੍ਰੀਤ ਕੌਰ, ਰੋਬਨਪ੍ਰੀਤ ਕੌਰ, ਮਸਰੂਰ ਅਹਿਮਦ ਦਾਰ, ਹਰਸ਼ਪ੍ਰੀਤ ਕੌਰ, ਕਿਰਨਦੀਪ ਕੌਰ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 16 ਨੂੰ <br/> ਅਗਲੀ ਖ਼ਬਰ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਕਲਾਸ ਦਾ ਸਾਲਾਨਾ ਨਤੀਜਾ ਸ਼ਾਨਦਾਰ <br/>
Ad Position 24