14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿੱਧਸਰ ਸਾਹਿਬ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 16 ਨੂੰ <br/>

Ad Position 21
No active advertisement
ਅਜੀਤ ਡੈਸਕ 13-05-2026
ਮਲੌਦ, 12 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਲੋੜਵੰਦਾਂ ਲਈ ਸਮਾਜਿਕ ਕਾਰਜਾਂ ਦੀ ਲੜੀ ਤਹਿਤ 16 ਮਈ (ਸ਼ਨੀਵਾਰ) ਨੂੰ ਮੱਸਿਆ ਦੇ ਦਿਹਾੜੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫਤ ਹੋਮੀਓਪੈਥਿਕ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਸਮਾਜ ਸੇਵੀ ਅਵਤਾਰ ਸਿੰਘ ਜਰਗੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਭਾ ਹੋਮਿਓਪੈਥਿਕ ਕਲੀਨਿਕ ਨਾਭਾ ਦੇ ਡਾ: ਚੰਦਰਕਾਂਤ ਆਪਣੀ ਸਮੁੱਚੀ ਟੀਮ ਸਮੇਤ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਦੇ ਮੁਫ਼ਤ ਚੈੱਕਅਪ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦੇਣਗੇ | ਕੈਂਪ ਦਾ ਰਸਮੀ ਉਦਘਾਟਨ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਪਾਇਲ ਦੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਕਰਨਗੇ | ਕੈਂਪ ਦੌਰਾਨ ਮਾਈਗ੍ਰੇਨ, ਸਰਵਾਈਕਲ (ਸਪੋਡੀਲਾਈਟਸ), ਚਮੜੀ ਦੀਆਂ ਬਿਮਾਰੀਆਂ, ਗੁਰਦੇ ਦੀਆਂ ਪੱਥਰੀਆਂ, ਪੇਟ ਦੀਆਂ ਬਿਮਾਰੀਆਂ, ਅÏਰਤਾਂ ਦੀਆਂ ਬਿਮਾਰੀਆਂ, ਗਦੂਦਾਂ ਦਾ ਵਧਣਾ, ਸਾਹ ਤੇ ਛਾਤੀ ਦੇ ਰੋਗ, ਬੱਚਿਆਂ ਦੀ ਹਰ ਪ੍ਰਕਾਰ ਦੀਆਂ ਬਿਮਾਰੀਆਂ ਸਮੇਤ ਹੋਰ ਜਨਰਲ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ | ਇਸ ਮੌਕੇ ਗੁਰਬਾਜ਼ ਸਿੰਘ ਜੁਲਮਗੜ, ਮਾ: ਮੇਵਾ ਸਿੰਘ ਜਰਗੜੀ, ਕੁਲਵਿੰਦਰ ਸਿੰਘ ਨਿਜ਼ਾਮਪੁਰ, ਮਲੂਕ ਸਿੰਘ ਜੁਲਮਗੜ, ਛੋਟਾ ਸਿੰਘ ਲਸਾੜਾ, ਮਾ: ਸੁਰਿੰਦਰਪਾਲ ਸਿੰਘ ਲਸਾੜਾ, ਸੈਕਟਰੀ ਅਵਤਾਰ ਸਿੰਘ ਜਰਗੜੀ, ਬੰਤ ਸਿੰਘ ਨਿਜ਼ਾਮਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਣ ਮੰਡਲ ਦੋਰਾਹਾ ਵਿਖੇ ਰੇਂਜ ਅਫ਼ਸਰ ਦੇ ਦਫ਼ਤਰ ਅੱਗੇ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ... ਅਗਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ <br/>
Ad Position 24