14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਿਸਾਨੀ ਮੰਗਾਂ ਲਈ ਬੀ. ਕੇ. ਯੂ. ਲੱਖੋਵਾਲ ਦਾ ਵੱਡਾ ਜਥਾ 15 ਨੂੰ ਸਮਰਾਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਵੇਗਾ-ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 13-05-2026
ਸਮਰਾਲਾ, 12 ਮਈ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਐਸ. ਕੇ. ਐਮ. ਦੇ ਸੱਦੇ 'ਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਕਿਸਾਨਾਂ/ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ 15 ਮਈ ਦਿਨ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਸਥਿਤ ਰਾਜ ਭਵਨ ਵੱਲ ਵਿਸ਼ਾਲ ਰੋਸ ਮਾਰਚ ਕਰਨਗੀਆਂ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੂਰੀ ਸਰਗਰਮੀ ਨਾਲ ਭਾਗ ਲਵੇਗਾ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਹਰਦੀਪ ਸਿੰਘ ਭਰਥਲਾ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਅਤੇ ਹਰਪ੍ਰੀਤ ਸਿੰਘ ਗੜ੍ਹੀ ਤਰਖਾਣਾ ਮੀਤ ਪ੍ਰਧਾਨ ਬਲਾਕ ਮਾਛੀਵਾੜਾ ਸਾਹਿਬ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ | ਆਗੂਆਂ ਨੇ ਅੱਗੇ ਕਿਹਾ ਕਿ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਲੁਧਿਆਣਾ ਪੂਰਬੀ, ਮਾਛੀਵਾੜਾ ਸਾਹਿਬ, ਖੰਨਾ, ਦੋਰਾਹਾ, ਸਮਰਾਲਾ ਦੇ ਕਿਸਾਨ, ਮਜ਼ਦੂਰ 15 ਮਈ ਨੂੰ ਸਵੇਰੇ 9 ਵਜੇ ਪਿੰਡ ਹੇਡੋਂ ਦੇ ਓਵਰ ਬਿ੍ਜ ਤੋਂ ਅੱਗੇ ਪੈਟਰੋਲ ਪੰਪ ਉੱਪਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਹ ਕਾਫ਼ਲਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਪਿੱਛੇ ਨੇਚਰ ਪਾਰਕ ਵਿਖੇ ਪੁੱਜੇਗਾ, ਉੱਥੋਂ ਪੂਰੇ ਪੰਜਾਬ ਭਰ ਦੇ ਕਿਸਾਨ ਅਤੇ ਮਜ਼ਦੂਰ ਰਾਜ ਭਵਨ ਵੱਲ ਤੁਰ ਕੇ ਮਾਰਚ ਆਰੰਭ ਕਰਨਗੇ | ਇਹ ਵਿਸ਼ਾਲ ਰੋਸ ਮਾਰਚ ਸੁੱਤੀ ਪਈ ਸਰਕਾਰ ਨੂੰ

Ad Position 22
No active advertisement
ਪਿਛਲੀ ਖ਼ਬਰ ਸਵ. ਮੇਜਰ ਸਿੰਘ ਗਿੱਲ ਢੱਕ ਦੇ ਕੋਟਲਾ ਨਮਿਤ ਸ਼ਰਧਾਂਜਲੀ <br/> ਅਗਲੀ ਖ਼ਬਰ ਵਣ ਮੰਡਲ ਦੋਰਾਹਾ ਵਿਖੇ ਰੇਂਜ ਅਫ਼ਸਰ ਦੇ ਦਫ਼ਤਰ ਅੱਗੇ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ...
Ad Position 24