14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੰਨਿਆ ਸਕੂਲ ਮਲੌਦ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਮਲੌਦ, 12 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਮਲੌਦ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਲੈਕ: ਬਿਕਰਮਜੀਤ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ 'ਚੋਂ ਸ਼ਿਵਾਨੀ ਬੇਦੀ ਪੁੱਤਰੀ ਮਾ: ਸੰਦੀਪ ਕੁਮਾਰ ਮਲੌਦ ਨੇ 598/650 (92 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨਦੀਪ ਕੌਰ ਚੋਮੋਂ ਨੇ 556/650 (89.53 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅਮੀਨਾ ਮਲੌਦ ਨੇ 542/650 (83 ਫ਼ੀਸਦੀ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਜ਼ਿਕਰਯੋਗ ਹੈ ਕਿ ਸ਼ਿਵਾਨੀ ਬੇਦੀ ਨੇ 92% ਅੰਕ ਪ੍ਰਾਪਤ ਕਰਕੇ ਮੁੱਖ ਮੰਤਰੀ ਵਜ਼ੀਫ਼ਾ/ਡਾ: ਹਰਗੋਬਿੰਦ ਖੁਰਾਣਾ ਵਜ਼ੀਫ਼ਾ ਵੀ ਪ੍ਰਾਪਤ ਕੀਤਾ ਜੋ ਕੇ 72 ਹਜਾਰ ਰੁਪਏ ਬਣਦਾ ਹੈ | ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਅਤੇ ਸਕੂਲ ਇੰਚਾਰਜ ਦਵਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਟਰੇਡ ਕਮਿਸ਼ਨ ਦੀ ਵਿਸ਼ੇਸ਼ ਮੀਟਿੰਗ ਕੱਲ੍ਹ ਪਾਇਲ ਵਿਖੇ-ਘੁਡਾਣੀ ਅਗਲੀ ਖ਼ਬਰ ਮਾਈਾਡ ਮੇਕਰ ਦੀ ਪੀ.ਟੀ.ਈ. ਕੋਚਿੰਗ ਨਾਲ ਲਏ 82 ਅੰਕ <br/>
Ad Position 24