ਰਾੜਾ ਸਾਹਿਬ, 12 ਮਈ (ਸੁਖਵੀਰ ਸਿੰਘ ਚਣਕੋਈਆਂ)- ਟਰੇਡ ਕਮਿਸ਼ਨ ਹਲਕਾ ਪਾਇਲ ਦੇ ਚੇਅਰਮੈਨ ਅਵਤਾਰ ਸਿੰਘ ਘੁਡਾਣੀ ਕਲ੍ਹਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ 14 ਮਈ 2026 ਨੂੰ ਟਰੇਡ ਕਮਿਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਬਾਜਾਰ ਪਾਇਲ ਵਿਖੇ ਸਾਮ ਨੂੰ 5 ਵਜੇ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਿੱਸਾ ਲੈਣਗੇ | ਉਨ੍ਹਾਂ ਸਮੂਹ ਦੁਕਾਨਦਾਰ ਭਰਾਵਾਂ ਨੂੰ ਮੀਟਿੰਗ ਵਿੱਚ ਪਹੰੁਚਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਕਿਸਮ ਦੀ ਸਮੱਸਿਆ ਹੋਵੇਗੀ ਉਸਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੂਹ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |