30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪ੍ਰਦੇਸ਼ ਕਾਂਗਰਸ ਵਲੋਂ ਮਿਉਂਸਪਲ ਚੋਣਾਂ ਲਈ ਲਾਡੀ ਜੱਸੜ ਭਦੌੜ ਜ਼ਿਲ੍ਹਾ ਬਰਨਾਲਾ ਦਾ ਆਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 14-05-2026
ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵਲੋਂ ਪੰਜਾਬ ਅੰਦਰ ਹੋਣ ਜਾ ਰਹੀਆਂ ਮਿਉਂਸਪਲ ਕਮੇਟੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਹਲਕਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ ਜਾਣ ਦੀ ਸੂਚੀ ਵਿਚ ਹਲਕਾ ਗਿੱਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਲਾਡੀ ਜੱਸੜ ਜ਼ਿਲ੍ਹਾ ਮੀਤ ਪ੍ਰਧਾਨ ਲੁਧਿਆਣਾ ਦਿਹਾਤੀ ਨੂੰ ਜ਼ਿਲ੍ਹਾ ਬਰਨਾਲਾ ਦੇ ਭਦੌੜ ਲਈ ਚੋਣ ਨਿਗਰਾਨ ਬਣਾਏ ਜਾਣ ਤੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਵਧਾਈ ਦਿੱਤੀ ਗਈ | ਜ਼ਿਕਰਯੋਗ ਹੈ ਕਿ ਲਾਡੀ ਜੱਸੜ ਪਿੰਡ ਦੇ ਸਰਪੰਚ ਰਹਿਣ ਦੇ ਨਾਲ-ਨਾਲ ਦੋ ਵਾਰ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰ ਸਮੇਤ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ਹੁੰਦਿਆਂ ਲੋਕ ਸੇਵਾ ਵਿਚ ਲੱਗਾ ਹੋਇਆ ਹੈ ਅਤੇ ਕੁੱਝ ਸਮਾਂ ਪਹਿਲਾਂ ਦੀ ਕਾਂਗਰਸ ਪਾਰਟੀ ਵਲੋਂ ਲਾਡੀ ਜੱਸੜ ਦੀ ਪਤਨੀ ਬੀਬੀ ਗੁਰਜੀਵਨ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਹਨ | ਕਾਂਗਰਸ ਪਾਰਟੀ ਵਲੋਂ ਲਾਡੀ ਜੱਸੜ ਦੀ ਪਾਰਟੀ ਪ੍ਰਤੀ ਸੰਜੀਦਗੀ ਤੇ ਇਮਾਨਦਾਰੀ ਨੂੰ ਦੇਖਦਿਆਂ ਜ਼ਿਲ੍ਹਾ ਬਰਨਾਲਾ ਦੇ ਭਦੌੜ ਚੋਣਾਂ ਲਈ ਚੋਣ ਨਿਗਰਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਸਮੇਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭੂਸ਼ਣ ਆਸ਼ੂ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗਿੱਲ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਅੱਗੇ ਵਧਣ ਦਾ ਮੌਕਾ ਦਿੰਦੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਵਿਚ ਹੋ ਰਹੀਆਂ ਮਿਉਂਸੀਪਲ ਕਾਰਪੋਰੇਸ਼ਨ, ਨਗਰ ਕੌਂਸਲ ਅਤੇ ਨਗਰ ਨਿਗਮ ਪੰਚਾਇਤੀ ਚੋਣਾਂ ਦੇ ਸੰਬੰਧ ਵਿਚ ਭਦੌੜ (ਬਰਨਾਲਾ) ਦਾ ਆਬਜ਼ਰਵਰ ਨਿਯੁਕਤ ਕਰ ਕੇ ਜੋ ਵਿਸ਼ਵਾਸ ਜਿਤਾਇਆ ਗਿਆ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਲਾਡੀ ਜੱਸੜ ਨੂੰ ਭਦੌੜ (ਬਰਨਾਲਾ) ਦਾ ਚੋਣ ਨਿਗਰਾਨ ਨਿਯੁਕਤ ਕੀਤੇ ਜਾਣ 'ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਬੀਬੀ ਕਿਰਨਦੀਪ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਬਲਾਕ ਪ੍ਰਧਾਨ ਮਨਜਿੰਦਰ ਨੋਨੀ ਸੀਲੋਂ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਪਰਮਿੰਦਰ ਸਿੰਘ ਗਾਬੀ, ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀਆਂ, ਸਾਬਕਾ ਸਰਪੰਚ ਬਲਜਿੰਦਰ ਸਿੰਘ ਜਰਖੜ, ਹਰਜੋਤ ਸਿੰਘ ਗਰੇਵਾਲ, ਇੰਦਰਜੀਤ ਸਿੰਘ ਗਿੱਲ, ਹਿਰਦੇਪਾਲ ਢੀਂਡਸਾ ਪ੍ਰਧਾਨ ਕਿਸਾਨ ਸੈੱਲ, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ, ਬੀਬੀ ਸੁਖਦੀਪ ਕੌਰ ਬਲਾਕ ਸੰਮਤੀ ਮੈਂਬਰ, ਚਰਨਜੀਤ ਸਿੰਘ ਚੰਨਾ ਬਲਾਕ ਸੰਮਤੀ ਮੈਂਬਰ, ਅਮਰਜੀਤ ਕੌਰ ਬਲਾਕ ਸੰਮਤੀ ਮੈਂਬਰ, ਗੁਰਮੀਤ ਸਿੰਘ ਸਰੀਂਹ, ਜੀਤ ਸਿੰਘ ਸਰੀਂਹ ਸਮੇਤ ਵਲੋਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਲਾਡੀ ਜੱਸੜ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ —ਸੀ. ਬੀ. ਐੱਸ. ਈ. ਵਲੋਂ 12ਵੀਂ ਦੇ ਨਤੀਜੇ ਦਾ ਐਲਾਨ—<br> ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਦੀ ਗੁਰਪੁਨੀਤ 99 ਪ... ਅਗਲੀ ਖ਼ਬਰ ਹੰਬੜਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24