30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਲਾਲਾ ਸਰਕਾਰੂ ਮੱਲ ਸਰਵ ਹਿੱਤਕਾਰੀ ਵਿੱਦਿਆ ਮੰਦਰ
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀ. ਸੈਕ. ਵਿੱਦਿਆ ਮੰਦਰ ਸਕੂਲ ਖੰਨਾ ਦਾ 12ਵੀਂ ਜਮਾਤ ਦਾ ਬੋਰਡ ਪ੍ਰੀਖਿਆ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਵਿਚ ਕਾਮਰਸ ਗਰੁੱਪ ਦੀ ਪਲਕ ਨੇ 97.8 ਪ੍ਰਤੀਸ਼ਤ ਅੰਕ, ਡਿੰਪੀ ਨੇ 97.4 ਪ੍ਰਤੀਸ਼ਤ ਅਤੇ ਅਨਿਕਾ ਬਾਤਿਸ਼ ਨੇ 96.8 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਵਿਗਿਆਨ ਗਰੁੱਪ 'ਚੋਂ ਰਿਧੀਮਾ ਨੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਯਾਦਵਿੰਦਰ ਸਿੰਘ ਨੇ 91.4 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਸ਼ੌਨਕ ਕੌੜਾ ਨੇ 89.6 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿਚੋਂ ਤਨਮੇ ਅਰੋੜਾ ਨੇ 93.8 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਨੰਦਿਨੀ ਜਿੰਦਲ ਨੇ 93.6 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਲਵਪ੍ਰੀਤ ਕੌਰ ਨੇ 87.8 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਕਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਇਹ ਗੱਲ ਬੜੇ ਮਾਣ ਦੀ ਹੈ ਕਿ 90 ਪ੍ਰਤੀਸਤ ਤੋਂ ਉਪਰ 18 ਵਿਦਿਆਰਥੀ 80 ਪ੍ਰਤੀਸ਼ਤ ਤੋਂ 89.9 ਤੱਕ 33 ਵਿਦਿਆਰਥੀ ਅਤੇ 70-79.9 ਪ੍ਰਤੀਸ਼ਤ ਤੱਕ 39 ਵਿਦਿਆਰਥੀ ਰਹੇ | ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੁਰੱਖਿਅਕ ਸੰਸਾਰ ਚੰਦ, ਸੁਰੱਖਿਅਕ ਰਾਜ ਕੁਮਾਰ ਸਾਹਨੇਵਾਲੀਆ, ਪ੍ਰਧਾਨ ਦੇਵ ਕ੍ਰਿਸ਼ਨ ਢੰਡ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸੈਕਟਰੀ ਵਿਨੋਦ ਕੁਮਾਰ, ਮੈਨੇਜਰ ਪਰਮਜੀਤ ਸਿੰਘ ਪੰਮੀ, ਮੈਨੇਜਰ ਸੰਦੀਪ ਗੋਇਲ (ਪੰਡਿਤ ਰਮੇਸ਼ ਚੰਦਰ ਵਸ਼ਿਸ਼ਟ ਸਰਵਹਿੱਤਕਾਰੀ ਵਿੱਦਿਆ ਮੰਦਰ), ਪਿ੍ੰਸੀਪਲ ਡਾ. ਮਨੋਜ ਕੁਮਾਰ ਅਤੇ ਪਿ੍ੰਸੀਪਲ ਤਿ੍ਪਤਾ ਲੰੂਬਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ |
ਹਿਮਾਲਿਆ ਸੀ. ਸੈਕ. ਪਬਲਿਕ ਸਕੂਲ ਖੰਨਾ
ਖੰਨਾ, (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤੇ ਗਏ ਹਿਮਾਲਿਆ ਸੀ. ਸੈਕ. ਸਕੂਲ ਦੇ ਬਾਰਵੀਂ ਕਲਾਸ ਦੇ ਨਤੀਜੇ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ | ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਯੁਵਰਾਜ ਸਿੰਘ ਪੁੱਤਰ ਅਵਤਾਰ ਸਿੰਘ ਨੇ 500 ਨੰਬਰਾਂ ਵਿਚੋਂ 449 ਨੰਬਰ ਲੈ ਕੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕਲਾਸ ਵਿਚੋਂ ਫ਼ਸਟ ਪੁਜ਼ੀਸ਼ਨ ਹਾਸਿਲ ਕੀਤੀ | ਨਵਦੀਪ ਸਿੰਘ ਪੱੁਤਰ ਗੰਭੀਰ ਸਿੰਘ ਨੇ 500 ਵਿਚੋਂ 447 ਨੰਬਰ ਲੈ ਕੇ 89.4 ਪ੍ਰਤੀਸ਼ਤ ਅੰਕ ਹਾਸਲ ਕੀਤੇ ਤੇ ਕਲਾਸ ਵਿਚੋਂ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ | ਬਿੰਦੀਆ ਵਰਮਾ ਪੁੱਤਰੀ ਗੁਰਪ੍ਰੀਤ ਸਿੰਘ ਨੇ 500 ਵਿਚੋਂ 404 ਨੰਬਰ ਲੈ ਕੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕਲਾਸ ਵਿਚੋਂ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਡਾਇਰੈਕਟਰ ਬੀ. ਕੇ. ਸੈਣੀ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਦੀ ਇਹ ਸਫਲਤਾ, ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਹੀ ਹੋ ਸਕਿਆ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਸਮੇਂ ਸਾਰੇ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਦਸਮੇਸ਼ ਮਾਡਲ ਸਕੂਲ ਦੋਰਾਹਾ ਦੇ 4 ਵਿਦਿਆਰਥੀ ਆਏ ਮੈਰਿਟ ਸੂਚੀ 'ਚ
ਦੋਰਾਹਾ, (ਮਨਜੀਤ ਸਿੰਘ ਗਿੱਲ)-ਦੋਰਾਹਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ (ਬੋਰਡ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਕਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਸਿਮਰਨ ਸਿੰਘ ਪੁੱਤਰ ਕਮਲਜੀਤ ਸਿੰਘ ਪਿੰਡ ਕੱਦੋਂ ਨੇ 500 ਵਿਚੋਂ 484 ਅੰਕ ਲੈ ਕੇ ਮੈਰਿਟ ਵਿੱਚ 17ਵਾਂ ਸਥਾਨ ਹਾਸਲ ਕੀਤਾ ਅਤੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਵਿਪਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਕੱਦੋਂ ਨੇ 500 ਵਿੱਚੋਂ 473 ਅੰਕ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਪਿੰਡ ਕੱਦੋਂ ਨੇ ਵੀ 500 ਵਿਚੋਂ 473 ਲੈ ਕੇ ਸਕੂਲ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਜਦਕਿ ਜਸਕਰਨ ਸਿੰਘ ਪੁੱਤਰ ਸੁਖਵੀਰ ਸਿੰਘ ਪਿੰਡ ਚਣਕੋਈਆਂ ਕਲ੍ਹਾਂ ਨੇ 500 ਵਿਚੋਂ 472 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਕਮਲਜੀਤ ਕੌਰ ਨੇ ਬੱਚਿਆਂ ਦੀ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕਰਦੇ ਹੋਏ ਵਿਦਿਆਰਥੀ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਤੇ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਸਨ |
ਗੋਪਾਲ ਪਬਲਿਕ ਸਕੂਲ ਈਸੜੂ
ਈਸੜੂ, (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਸ਼੍ਰੇਣੀ ਦੇ ਐਲਾਨ ਕੀਤੇ ਨਤੀਜਿਆਂ ਵਿੱਚ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਐਲਾਨ ਕੀਤੇ ਨਤੀਜੇ ਵਿੱਚ ਸਕੂਲ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਖੁਸ਼ਪ੍ਰੀਤ ਕੌਰ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕਿਰਨਦੀਪ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿੱਚ ਸਰਬਜੀਤ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਵਨੀਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੁਰਸਿਮਰਨ ਸਿੰਘ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ |ਸਕੂਲ ਪਿ੍ੰਸੀਪਲ ਸੁਮਨ ਜੌਲੀ ਅਤੇ ਸਕੂਲ ਡਾਇਰੈਕਟਰ ਸੰਜੀਵ ਗੋਪਾਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਜਸਪ੍ਰੀਤ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਰਮਨਜੀਤ ਕੌਰ, ਕਰਮ ਸਿੰਘ, ਗੁਰਜੀਤ ਕੌਰ, ਸ਼ਿਵ ਗੋਪਾਲ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘਲੋਟੀ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਸਕੂਲ ਸਿੱਖਿਆ ਬੋਰਡ (ਮੁਹਾਲੀ) ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘਲੋਟੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿੰ੍ਰਸੀਪਲ ਕਮਲਪ੍ਰੀਤ ਕੌਰ ਸੋਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਕੌਰ ਪੁੱਤਰੀ ਕੁਲਤਾਰ ਸਿੰਘ ਨੇ 447/500 ( 89.4 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਅਰਮਾਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 429/500 (85.8 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ, ਜਦਕਿ ਹੁਸਨਪ੍ਰੀਤ ਕੌਰ ਦਲਬਾਰਾ ਸਿੰਘ ਨੇ 426/500 (85.2 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਦੱਸਿਆ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਤੋਂ ਇਲਾਵਾ ਸਾਰੇ ਹੀ ਬੱਚੇ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਮਿਹਨਤੀ ਸਟਾਫ਼ ਸਮੇਤ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੁਬਾਰਕ ਸਿੰਘ, ਕਮਲਜੀਤ ਸਿੰਘ, ਸਤਵੀਰ ਕੌਰ, ਸਵੇਗ ਸਿੰਘ, ਹਰਜਿੰਦਰ ਸਿੰਘ, ਕੋਮਲ ਸ਼ਰਮਾ, ਅੰਮਿ੍ਤਪਾਲ ਕੌਰ, ਗੁਰਮੀਤ ਕੌਰ, ਕੁਲਵੀਰ ਕੌਰ, ਕਰਮਜੀਤ ਕੌਰ, ਖੁਸ਼ਵਿੰਦਰ ਸਿੰਘ, ਸੰਨੀ, ਰੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਬਲਵੀਰ ਸਿੰਘ, ਯਸਵਿੰਦਰਪਾਲ (ਲਾਲਾ), ਸ਼ਰਨਜੀਤ ਕੌਰ ਤੇ ਅਰਸ਼ਦੀਪ ਸਿੰਘ ਆਦਿ ਸਾਰੇ ਅਧਿਆਪਕ ਸਨ |
ਸ਼ਹੀਦ ਸੁਖਚੈਂਨਦੀਪ ਸਿੰਘ ਸ. ਸ. ਸ. ਸ. ਸਕੂਲ ਪਿੰਡ ਘੁਡਾਣੀ ਕਲ੍ਹਾਂ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਸਕੂਲ ਸਿੱਖਿਆ ਬੋਰਡ (ਮੁਹਾਲੀ) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਸੁਖਚੈਂਨਦੀਪ ਸਿੰਘ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਘੁਡਾਣੀ ਕਲ੍ਹਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿੰ੍ਰਸੀਪਲ ਸੁਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 466/500 (93.20 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਪਰਦੀਪ ਕੌਰ ਪੁੱਤਰੀ ਸੁਰਿੰਦਰ ਸਿੰਘ 445/500 (89 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਜਦਕਿ ਜਸਨਦੀਪ ਕੌਰ ਕੌਰ ਪੁੱਤਰੀ ਹਰਜੀਤ ਸਿੰਘ ਨੇ 444/500 (88.80 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਲੈਕਚਰਾਰ ਇਕਬਾਲ ਸਿੰਘ ਘੁਡਾਣੀ ਖੁਰਦ ਨੇ ਦੱਸਿਆ ਕਿ ਕ੍ਰਮਵਾਰ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਸਕੂਲ ਦੇ 12ਵੀਂ ਜਮਾਤ ਸਾਰੇ ਵਿਦਿਆਰਥੀ 60 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਪਿੰ੍ਰਸੀਪਲ ਸੁਰਿੰਦਰ ਕੌਰ ਨੇ ਕਿਹਾ ਕਿ ਚੰਗੇ ਅੰਕ ਪ੍ਰਾਪਤ ਕਰਨਾ ਵਿਦਿਆਰਥੀਆਂ ਤੇ ਅਧਿਆਪਕਾ ਦੀ ਮਿਹਨਤ ਅਤੇ ਮਾਪਿਆਂ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ |
ਸ਼ਕਤੀ ਸਕੂਲ ਦੋਰਾਹਾ ਦੇ ਵਿਦਿਆਰਥੀ ਪਾਰਥ ਸ਼ਰਮਾ ਨੇ ਪੰਜਾਬ ਭਰ 'ਚੋ 13ਵਾਂ ਸਥਾਨ ਕੀਤਾ ਪ੍ਰਾਪਤ
ਦੋਰਾਹਾ, (ਮਨਜੀਤ ਸਿੰਘ ਗਿੱਲ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ 12ਵੀਂ ਜਮਾਤ ਦਾ ਆਰਟਸ ਅਤੇ ਸਾਇੰਸ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿੰ੍ਰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਾਇੰਸ ਅਤੇ ਆਰਟਸ ਦੋਵਾਂ ਸਟਰੀਮਾਂ ਦੇ ਵਿਦਿਆਰਥੀਆਂ ਨੇ ਉਤਕਿ੍ਸ਼ਟ ਪ੍ਰਦਰਸ਼ਨ ਕੀਤਾ | ਉਨ੍ਹਾਂ ਖੁਸੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਇੱਕ ਵਿਦਿਆਰਥੀ ਨੇ ਪੰਜਾਬ ਵਿੱਚ 13 ਵੇਂ ਰੈਂਕ ਪ੍ਰਾਪਤ ਕੀਤਾ ਹੈ, ਜੋ ਕਿ ਸਕੂਲ ਅਤੇ ਇਲਾਕੇ ਲਈ ਮਾਣ ਦੀ ਗੱਲ ਹੈ | ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਦੇ ਵਿਦਿਆਰਥੀ ਪਾਰਥ ਸ਼ਰਮਾ ਪੁੱਤਰ ਰਾਜੀਵ ਸ਼ਰਮਾ ਨੇ 488/500 ਲੈ ਕੇ ਪਹਿਲਾ ਸਕੂਲ 'ਚ ਪਹਿਲਾ ਸਥਾਨ ਅਤੇ ਪੰਜਾਬ ਰਾਜ 'ਚ 13ਵਾਂ ਸਥਾਨ ਪ੍ਰਾਪਤ ਕੀਤਾ, ਅੰਜਨਾਏ ਵੈਦ ਪੁੱਤਰ ਰਾਜੀਵ ਵੈਦ ਨੇ 465/500 ਅੰਕ ਲੈ ਦੂਸਰਾ ਸਥਾਨ ਪ੍ਰਾਪਤ ਕੀਤਾ, ਗਗਨਜੋਤ ਸਿੰਘ ਪੁੱਤਰ ਮੋਹਨ ਸਿੰਘ ਨੇ 465/500 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਰੋਨਿਤ ਸ਼ਰਮਾ ਪੁੱਤਰ ਹਰਿੰਦਰ ਕੁਮਾਰ ਸ਼ਰਮਾ ਨੇ 456/500 ਨੇ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਹਿਊਮੈਨਟੀਜ਼ ਗਰੁੱਪ ਦੇ ਵਿਦਿਆਰਥੀਆਂ 'ਚ ਪਰਮਰਾਜ ਸਿੰਘ ਪੁੱਤਰ ਅਮਰਜੀਤ ਸਿੰਘ ਝੱਜ 478/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਿਆ ਪੁੱਤਰੀ ਰਾਜੇਸ਼ ਕੁਮਾਰ 467/500 ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਗੁਰਲੀਨ ਕੌਰ ਪੁੱਤਰੀ ਮੋਹਨ ਸਿੰਘ ਨੇ 463/500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਜਤਿੰਦਰ ਸ਼ਰਮਾ ਅਤੇ ਵਾਇਸ ਪਿ੍ੰਸੀਪਲ ਨੀਰਜ ਸ਼ਰਮਾ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾ ਦੀ ਮਿਹਨਤ ਅਤੇ ਮਾਪਿਆ ਦੇ ਸਹਿਯੋਗ ਦਾ ਨਤੀਜਾ ਹੈ | ਇਸ ਮੌਕੇ ਸੁਮਨ ਸ਼ਰਮਾ, ਇੰਦਰਪਾਲ ਕੌਰ, ਰਾਜੀਵ ਦੇਵ (ਬੋਬੀ), ਸੀਮਾ ਕਪੂਰ, ਕਮਲੇਸ਼ ਸ਼ਰਮਾ, ਪ੍ਰਦੀਪ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਹਰਦੀਪ ਕੌਰ, ਕਮਲਪ੍ਰੀਤ ਕੌਰ, ਪ੍ਰਭਜੋਤ ਕੌਰ, ਗੁਰਮੀਤ ਕੌਰ, ਅਜੀਤ ਪਾਲ, ਪਰਮਿੰਦਰਪਾਲ ਸਿੰਘ ਆਦਿ ਅਧਿਆਪਕਾ ਤੋਂ ਇਲਾਵਾ ਵਿਦਿਆਰਥੀ ਸਨ |
ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸ਼ਕਤੀ ਸਕੂਲ ਸਾਹਨੇਵਾਲ ਦਾ ਨਤੀਜਾ ਸ਼ਾਨਦਾਰ
ਸਾਹਨੇਵਾਲ, (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਇਸ ਸੰਬੰਧੀ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਦਸਿਆ ਕਿ ਸਾਇੰਸ ਗਰੁੱਪ ਦੇ ਪ੍ਰਭਕੀਰਤ ਸਿੰਘ ਸਰਾਂ ਨੇ 92 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਅਤੇ ਗੁਰਨੂਰਪ੍ਰੀਤ ਕੌਰ ਨੇ 92 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਇਸ਼ਮੀਤ ਕੌਰ ਸੈਂਸ ਨੇ 87 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਨੂਰਪ੍ਰੀਤ ਕੌਰ ਨੇ 86.8 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਗਰੁੱਪ ਦੇ ਗੁਰਕਿਰਪਾਲ ਸਿੰਘ ਨੇ 83 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਅਤੇ ਗੁਰਨੂਰ ਸਿੰਘ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਨੈਨਸੀ ਨੇ 77 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚੋਂ ਸਲੋਨੀ ਨੇ 86.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਦਿਲਪ੍ਰੀਤ ਕੌਰ ਨੇ 86 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਪ੍ਰਤਿਭਾ ਨੇ 84 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ 33 'ਚੋਂ 30 ਉਮੀਦਵਾਰ ਐਲਾਨੇ
Ad Position 24