30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗਰੀਨਵਿਊ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਦੋਰਾਹਾ, 13 ਮਈ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਅਰਮਾਨਜੋਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਮਲੀਪੁਰ ਨੇ 94 ਪ੍ਰਤੀਸ਼ਤ ਅੰਕ ਲੈ ਕੇ ਪਹਿਲਾਂ, ਕੋਮਲਜੋਤ ਕੌਰ ਸਪੁੱਤਰੀ ਰਾਮਪਾਲ ਸਿੰਘ ਜਟਾਣਾ ਨੇ 92 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਏਕਮਪ੍ਰੀਤ ਕੌਰ ਸਪੁੱਤਰੀ ਜਗਤਾਰ ਸਿੰਘ ਸਤਨਾਮ ਨਗਰ ਅਤੇ ਹਰਜੋਤ ਕੌਰ ਸਪੁੱਤਰੀ ਹਰਿੰਦਰ ਸਿੰਘ ਜਸਪਾਲੋਂ ਨੇ 90 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮਝੈਲ ਸਿੰਘ ਨੇ ਇਸ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਸੁਖਵਿੰਦਰ ਕੌਰ, ਰਾਮਦਾਸ ਸਿੰਘ, ਰੁਪਿੰਦਰਜੀਤ ਕੌਰ, ਗੁਰਪ੍ਰੀਤ ਕੌਰ, ਸਿਮਰਜੋਤ ਕੌਰ, ਕੰਚਨ ਰਾਣੀ, ਮਨਪ੍ਰੀਤ ਕੌਰ, ਜਤਿੰਦਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ ਨਗਰ ਕੌਂਸਲ ਦਾ ਸਾਲਾਨਾ ਬਜਟ 11 ਕਰੋੜ 81 ਲੱਖ ਰੁਪਏ ਦਾ ਹੋਇਆ ਪਾਸ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਸ਼ਾਨਦਾਰ
Ad Position 24