30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਾਹਨੇਵਾਲ ਨਗਰ ਕੌਂਸਲ ਦਾ ਸਾਲਾਨਾ ਬਜਟ 11 ਕਰੋੜ 81 ਲੱਖ ਰੁਪਏ ਦਾ ਹੋਇਆ ਪਾਸ

Ad Position 21
No active advertisement
ਅਜੀਤ ਡੈਸਕ 14-05-2026
ਸਾਹਨੇਵਾਲ, 13 ਮਈ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਵਿਖੇ ਇਕ ਮੀਟਿੰਗ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਾਲ 2026-27 ਦੇ ਬਜਟ ਪਾਸ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਬਜਟ ਦੀਆਂ ਕਾਪੀਆਂ ਸਾਰੇ ਕੌਂਸਲਰਾਂ ਨੂੰ ਦਿੱਤੀਆਂ ਗਈਆਂ | ਬਜਟ ਸੰਬੰਧੀ ਪ੍ਰਧਾਨ ਪੂਜਾ ਭਾਟੀਆ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਨੇ ਦੱਸਿਆ ਕਿ ਸਾਲ 2026-27 ਦਾ ਕੁੱਲ ਬਜਟ 11 ਕਰੋੜ 81 ਲੱਖ ਰੁਪਏ ਦਾ ਪਾਸ ਕੀਤਾ ਗਿਆ ਹੈ, ਜਿਸ 'ਤੇ ਸਾਰੇ ਕੌਂਸਲਰਾਂ ਨੇ ਸਹਿਮਤੀ ਪ੍ਰਗਟਾਈ | ਪ੍ਰਧਾਨ ਪੂਜਾ ਭਾਟੀਆ ਨੇ ਕਿਹਾ ਕਿ ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ 15 ਵਾਰਡਾਂ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਕਰਵਾਏ ਜਾਣਗੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਨੇ ਸਾਰੇ ਕੌਂਸਲਰਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਗਰ ਕਿਸੇ ਵੀ ਕੌਂਸਲਰ ਨੂੰ ਵਾਰਡ ਸੰਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਕੌਂਸਲਰ ਮੇਰੇ ਨਾਲ ਸੰਪਰਕ ਕਰੇ ਅਤੇ ਜੋ ਵੀ ਕੋਈ ਸਮੱਸਿਆ ਪੇਸ਼ ਆਵੇਗੀ ਤਾਂ ਉਸ ਸਮੱਸਿਆ ਦਾ ਜਲਦ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਜਸਵੀਰ ਸਿੰਘ ਸੁਪਰਡੈਂਟ ਸੈਨੀਟੇਸ਼ਨ, ਸਵਰਨ ਸੋਨੀ, ਕੁਲਵਿੰਦਰ ਸਿੰਘ ਕਾਲਾ, ਅੰਮਿ੍ਤਾ ਅਨੇਜਾ, ਕੁਲਦੀਪ ਕੌਰ, ਜੋਤੀ, ਅਵਤਾਰ ਸਿੰਘ ਚਹਿਲ, ਸ਼ਮਸ਼ੇਰ ਸ਼ੇਰੀ, ਕੁਲਜੀਤ ਸਿੰਘ, ਅਮਨਜੋਤ ਸਿੰਘ, ਸਵਰਨਜੀਤ ਕੌਰ, ਜਸਵਿੰਦਰ ਕੌਰ, ਪਲਵਿੰਦਰ ਸਿੰਘ, ਕੁਲਵਿੰਦਰ ਕੌਰ ਧਾਲੀਵਾਲ ਸਾਰੇ ਕੌਂਸਲਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ 33 'ਚੋਂ 30 ਉਮੀਦਵਾਰ ਐਲਾਨੇ ਅਗਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ
Ad Position 24