30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਾਹਨੇਵਾਲ ਦੇ ਸਫ਼ਾਈ ਸੇਵਕਾਂ ਨੇ ਪ੍ਰਧਾਨ ਪੂਜਾ ਭਾਟੀਆ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 14-05-2026
ਸਾਹਨੇਵਾਲ, 13 ਮਈ (ਹਨੀ ਚਾਠਲੀ)-ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਤਨਖ਼ਾਹਾਂ ਵਿਚ ਵਾਧਾ ਕਰਵਾਉਣ ਸੰਬੰਧੀ 6 ਮਈ ਤੋਂ ਮੰਗਾਂ ਮੰਨੇ ਜਾਣ ਤੱਕ ਅਣਮਿਥੇ ਸਮੇਂ ਲਈ ਹੜਤਾਲ 8ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਇਕੱਠੇ ਹੋਏ ਸਫ਼ਾਈ ਸੇਵਕਾਂ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜੇਕਰ ਆਉਣ ਵਾਲੇ ਕੁੱਝ ਦਿਨਾਂ ਦੇ ਅੰਦਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਫ਼ਾਈ ਸੇਵਕਾਂ ਵਲੋਂ ਧਰਨੇ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ 'ਤੇ ਪ੍ਰਧਾਨ ਭਾਟੀਆ ਨੇ ਸਫ਼ਾਈ ਸੇਵਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੇ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਕੋਲ ਭੇਜ ਦਿੱਤਾ ਜਾਵੇਗਾ | ਇਸ ਮੌਕੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਕੌਂਸਲਰ ਸਵਰਨ ਸੋਨੀ ਕੌਂਸਲਰ, ਪਲਵਿੰਦਰ ਸਿੰਘ ਕੌਂਸਲਰ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਅਵਤਾਰ ਸਿੰਘ ਚਹਿਲ, ਕੌਂਸਲਰ ਅਮਨਜੋਤ ਸਿੰਘ ਪਨੇਸਰ, ਕੌਂਸਲਰ ਸ਼ਮਸ਼ੇਰ ਸ਼ੇਰੀ, ਕੌਂਸਲਰ ਕੁਲਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਪੁਰਸ਼ ਬਾਬਾ ਕਾਹਲਾ ਸਿੰਘ ਦੀ ਬਰਸੀ 16 ਨੂੰ ਅਗਲੀ ਖ਼ਬਰ ਕਮਲ ਧਾਲੀਵਾਲ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਮੁਲਾਕਾਤ
Ad Position 24