29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰ ਸੁਸਾਇਟੀਆਂ ਦੇ ਹੱਦ ਕਰਜ਼ੇ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਬਹਾਲ ਕਰੇ-ਮੇਹਲੋਂ/ਜੰਡਿਆਲੀ

Ad Position 21
No active advertisement
ਅਜੀਤ ਡੈਸਕ 14-05-2026
ਕੁਹਾੜਾ, 13 ਮਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਜ਼ਿਲ੍ਹੇ ਦੇ ਮੀਤ ਪ੍ਰਧਾਨ ਪਮਨਦੀਪ ਸਿੰਘ ਮੇਹਲੋਂ, ਈਰਿੰਦਰ ਸਿੰਘ ਜੌਲੀ ਜੰਡਿਆਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿ ਪਿਛਲੇ ਦਿਨਾਂ ਵਿਚ ਕੋਆਪੇ੍ਰਟਿਵ ਸੁਸਾਇਟੀਆਂ ਵਿਚ ਕਿਸਾਨਾਂ ਨੂੰ ਹੱਦ ਕਰਜ਼ੇ ਦੀ ਰਾਸ਼ੀ ਵਧਾ ਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੋਟੀਫ਼ਿਕੇਸ਼ਨ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ ਤੇ ਉਹ ਨੋਟੀਫ਼ਿਕੇਸ਼ਨ ਰੱਦ ਹੋਣ ਤੋਂ ਬਾਅਦ ਕੋਆਪੇ੍ਰਟਿਵ ਸੁਸਾਇਟੀਆਂ ਦਾ ਸਮੁੱਚਾ ਸਟਾਫ਼ ਹੜਤਾਲ 'ਤੇ ਚਲਾ ਗਿਆ ਹੈ | ਉਨ੍ਹਾਂ ਕਿਹਾ ਕਿ ਭਾ. ਕਿ. ਯੂ. ਲੱਖੋਵਾਲ ਹੜਤਾਲ ਦੀ ਪੂਰਨ ਹਮਾਇਤ ਕਰਦੀ ਹੈ ਅਤੇ ਜੋ ਪੰਜਾਬ ਸਰਕਾਰ ਦੇ ਰਜਿਸਟਰਾਰ ਚੰਡੀਗੜ੍ਹ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਕੀਤੀ ਗਈ ਸੀ | ਉਸ ਵਿਚ ਕੋਆਪੇ੍ਰਟਿਵ ਸੁਸਾਇਟੀਆਂ ਦੇ ਰਜਿਸਟਰਾਰ ਚੰਡੀਗੜ੍ਹ ਨੇ ਵਿਸ਼ਵਾਸ ਦਿਵਾਇਆ ਸੀ ਕਿ 14 ਮਈ ਤੱਕ ਕਿਸਾਨਾਂ ਦੇ ਹੱਦ ਕਰਜ਼ੇ ਵਾਲਾ ਨੋਟੀਫ਼ਿਕੇਸ਼ਨ ਮੁੜ ਬਹਾਲ ਕਰ ਦਿੱਤਾ ਜਾਵੇਗਾ, ਜਿਸ ਦੇ ਰੋਸ ਵਜੋਂ 15 ਮਈ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਦੇ ਗਵਰਨਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਦਾ ਵੱਡੇ ਕਾਫ਼ਲੇ ਸਮੇਤ ਸ਼ਮੂਲੀਅਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਜਲਦ ਨਾ ਮੰਨੀਆਂ ਤਾਂ ਕਾਂਗਰਸ ਵਲੋਂ ਸਰਕਾਰ ਖ਼ਿਲਾਫ਼ ਕੀਤੇ ਜਾਣਗੇ ਰੋਸ ਪ੍ਰਦਰਸ਼ਨ-ਲੱਕ... ਅਗਲੀ ਖ਼ਬਰ ਸੰਤ ਪੁਰਸ਼ ਬਾਬਾ ਕਾਹਲਾ ਸਿੰਘ ਦੀ ਬਰਸੀ 16 ਨੂੰ
Ad Position 24