29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਜਲਦ ਨਾ ਮੰਨੀਆਂ ਤਾਂ ਕਾਂਗਰਸ ਵਲੋਂ ਸਰਕਾਰ ਖ਼ਿਲਾਫ਼ ਕੀਤੇ ਜਾਣਗੇ ਰੋਸ ਪ੍ਰਦਰਸ਼ਨ-ਲੱਕੀ ਸੰਧੂ

Ad Position 21
No active advertisement
ਅਜੀਤ ਡੈਸਕ 14-05-2026
ਸਾਹਨੇਵਾਲ, 13 ਮਈ (ਹਨੀ ਚਾਠਲੀ)-ਹਰ ਤਰਾਂ ਦੇ ਮੌਸਮ ਤੇ ਹਾਲਤਾਂ 'ਚ ਡਿਊਟੀ ਨਿਭਾਉਂਦੇ ਹੋਏ ਸ਼ਹਿਰਾਂ ਦੀ ਸਾਫ਼-ਸਫ਼ਾਈ ਕਰ ਕੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹਨ ਤੇ ਸ਼ਹਿਰ ਜੇਕਰ ਸਾਫ਼ ਸੁਥਰੇ ਤੇ ਲੋਕ ਤੰਦਰੁਸਤ ਹਨ ਤਾਂ ਇਨ੍ਹਾਂ ਸਫ਼ਾਈ ਸੇਵਕਾਂ ਦੀ ਬਦੌਲਤ ਹੀ ਹਨ | ਇਹ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਮੁੱਖ ਗੇਟ ਅੱਗੇ ਪਿਛਲੇ 6 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਸੁਣਨ ਲਈ ਪਹੁੰਚੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਲੱਕੀ ਸੰਧੂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਕਾਰਨ ਸਫ਼ਾਈ ਸੇਵਕ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਹਨ | ਪਰ ਅਜੇ ਤੱਕ ਪੰਜਾਬ ਸਰਕਾਰ ਦੇ ਕਿਸੇ ਵੀ ਉਚ ਅਧਿਕਾਰੀ ਨੇ ਇਨ੍ਹਾਂ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ | ਲੱਕੀ ਸੰਧੂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ 'ਚ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਲੋਂ ਸਫ਼ਾਈ ਸੇਵਕਾਂ ਦੇ ਹੱਕ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਧਰਨੇ ਦਿੱਤੇ ਜਾਣਗੇ | ਇਸ ਮੌਕੇ ਕੌਂਸਲਰ ਅਮਨਜੋਤ ਸਿੰਘ ਪਨੇਸਰ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਦੇ ਸਰਵਪੱਖੀ ਵਿਕਾਸ ਅਤੇ ਰੌਸ਼ਨ ਭਵਿੱਖ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ: ਪਿ੍ੰਸੀਪਲ ਅਗਲੀ ਖ਼ਬਰ ਸਰਕਾਰ ਸੁਸਾਇਟੀਆਂ ਦੇ ਹੱਦ ਕਰਜ਼ੇ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਬਹਾਲ ਕਰੇ-ਮੇਹਲੋਂ/ਜੰਡਿਆਲੀ
Ad Position 24