29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਕੋਟਾਂ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 14-05-2026
ਬੀਜਾ, 13 ਮਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਪੰਜੇ ਹੋਣਹਾਰ ਵਿਦਿਆਰਥੀਆਂ ਦਾ ਅੱਜ ਬਾਬਾ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੀ ਸਵੇਰ ਦੀ ਸਭਾ ਦੌਰਾਨ ਤਾੜੀਆਂ ਦੀ ਗੂੰਜ ਨਾਲ ਭਰਪੂਰ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ 620 ਅੰਕ ਨਾਲ 95.38% ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਪ੍ਰਭਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ 616 ਅੰਕ ਲੈ ਕੇ 94.76% ਨਾਲ ਦੂਜਾ ਅਤੇ ਸਾਹਿਬਜੋਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਨੇ 612 ਅੰਕ ਹਾਸਲ ਕਰਕੇ 94.15% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਹਰਜਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ ਨੇ 600 ਅੰਕ ਲੈ ਕੇ 92% ਨਾਲ ਚੌਥਾ ਸਥਾਨ ਅਤੇ ਸੁਖਮਨਪ੍ਰੀਤ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ 592 ਅੰਕ ਪ੍ਰਾਪਤ ਕਰਕੇ 91.07% ਨਾਲ ਪੰਜਵਾਂ ਸਥਾਨ ਹਾਸਲ ਕੀਤਾ | ਸਕੂਲ ਦੇ ਕੁੱਲ 05 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ | ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਸਵੀਂ ਜਮਾਤ ਦੇ ਇੰਚਾਰਜ ਮਨਦੀਪ ਸਿੰਘ ਅਤੇ ਮਨਿੰਦਰਪਾਲ ਸਿੰਘ ਵੱਲੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਪੰਜੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਮਿਲਣ ਨਾਲ ਕੈਬਨਿਟ ਮੰਤਰੀ ਸੌਂਦ ਦਾ ਸਿਆਸੀ ਕੱਦ ਹੋਰ ਵਧਿਆ-ਕਾਕਾ ਗਰੇਵਾਲ ਬੀਜਾ ਅਗਲੀ ਖ਼ਬਰ ਲੜਕੀਆਂ ਦੇ ਸਰਵਪੱਖੀ ਵਿਕਾਸ ਅਤੇ ਰੌਸ਼ਨ ਭਵਿੱਖ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ: ਪਿ੍ੰਸੀਪਲ
Ad Position 24