29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਦੀ ਟੀਮ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼ਹਿਰ 'ਚ ਡੇਂਗੂ ਦੇ ਲਾਰਵੇ ਦੀ ਕੀਤੀ ਚੈਕਿੰਗ

Ad Position 21
No active advertisement
ਨਗਰ ਕੌਂਸਲ ਸਮਰਾਲਾ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਮੇਜਰ ਸਿੰਘ, ਜਗਮੋਹਨ ਲਾਲ ਅਤੇ ਸਿਹਤ ਵਿਭਾਗ ਦੀ ਟੀਮ ਚੈਕਿੰਗ ਦੌਰਾਨ | ਤਸਵੀਰ : ਕੁਲਵਿੰਦਰ ਸਿੰਘ <br/> 14-05-2026
ਸਮਰਾਲਾ, 13 ਮਈ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸਮਰਾਲਾ ਵਲੋਂ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਮੇਜਰ ਸਿੰਘ, ਜਗਮੋਹਨ ਲਾਲ ਵਲੋਂ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਸ਼ਹਿਰ ਵਿਚ ਡੇਂਗੂ ਵਰਗੀ ਗੰਭੀਰ ਬਿਮਾਰੀ ਦੀ ਰੋਕਥਾਮ ਲਈ ਡੇਂਗੂ ਦੇ ਲਾਰਵੇ ਦੀ ਸ਼ਹਿਰ 'ਚ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਡੇਂਗੂ ਦੇ ਲਾਰਵੇ ਸਬੰਧੀ ਕਈ ਚਲਾਨ ਵੀ ਕੱਟੇ ਗਏ | ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ ਵਿਚ ਐਂਟੀ ਡੇਂਗੂ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸੁਚੇਤ ਕਰਦਿਆਂ ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਹਰੇਕ ਵਿਅਕਤੀ ਨੂੰ ਹਫ਼ਤੇ ਵਿਚ ਇੱਕ ਵਾਰ ਘਰਾਂ ਵਿਚ ਰੱਖੇ ਪਾਣੀ ਵਾਲੇ ਕੰਟੇਨਰਾਂ ਜਿਵੇਂ ਕੂਲਰ, ਫ਼ਰਿਜ ਦੀਆਂ ਟਰੇਆਂ, ਟਾਇਰਾਂ, ਗਮਲਿਆਂ ਵਿਚ ਖੜੇ ਪਾਣੀ ਨੂੰ ਨਸ਼ਟ ਕਰ ਦੇਣਾ ਚਾਹੀਦਾ ਹੈ | ਟੀਮਾਂ ਵਲੋਂ ਸ਼ਹਿਰ ਦੇ ਵਿਚ ਖੜੇ ਪਾਣੀ ਵਾਲੀ ਥਾਵਾਂ 'ਤੇ ਲਾਰਵੀਸਾਈਡ ਸਪਰੇਅ ਕੀਤੀ ਜਾ ਰਹੀ ਹੈ | ਇਸ ਮੌਕੇ ਹੈਲਥ ਵਰਕਰ ਪ੍ਰਦੀਪ ਕੁਮਾਰ, ਆਸ਼ਾ ਵਰਕਰ ਮਨਜੀਤ ਕੌਰ, ਪੂਜਾ ਰਾਣੀ, ਕੁਲਾਰ ਨਰਸਿੰਗ ਹੋਮ ਦੇ ਵਿਦਿਆਰਥੀਆਂ ਅਤੇ ਨਗਰ ਕੌਂਸਲ ਸਮਰਾਲਾ ਦੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਰਬੀਟਰੇਟਰ ਦੀ ਥਾਂ ਅਦਾਲਤੀ ਸੁਣਵਾਈ ਲਈ ਸੋਧ ਬਿੱਲ ਲਿਆਂਦਾ ਜਾਵੇ-ਲੱਖੋਵਾਲ <br/> ਅਗਲੀ ਖ਼ਬਰ ਸਵ. ਜਗਮੋਹਣ ਸਿੰਘ ਟੱਕਰ ਯਾਦਗਾਰੀ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ ਲਗਾਇਆ
Ad Position 24