ਮਾਛੀਵਾੜਾ ਸਾਹਿਬ, 14 ਮਈ (ਰਾਜਦੀਪ ਸਿੰਘ ਅਲਬੇਲਾ)-ਐੈੱਸ. ਐੈੱਸ. ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਮੈਟਿ੍ਕ ਸ਼੍ਰੇਣੀ ਦੇ ਨਤੀਜਿਆਂ 'ਚ ਚੰਗਾ ਪ੍ਰਦਰਸ਼ਨ ਕੀਤਾ | ਕਾਰਜਕਾਰੀ ਪਿ੍ੰਸੀਪਲ ਨਿਰੰਜਨ ਕੁਮਾਰ ਨੇ ਦੱਸਿਆ ਕਿ ਬੋਰਡ ਪ੍ਰੀਖਿਆ 'ਚ ਕੁੱਲ 80 ਵਿਦਿਆਰਥੀ ਬੈਠੇ ਜੋ ਸਾਰੇ ਪਾਸ ਹੋਏ | ਸਕੂਲ ਦੇ ਵਿਦਿਆਰਥੀ ਸੋਨੰੂ ਨੇ 586/650 (90 ਪ੍ਰਤੀਸ਼ਤ) ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ, ਵੰਸ਼ ਨੇ 577 ਅੰਕ ਲੈ ਕੇ ਦੂਸਰਾ ਅਤੇ ਕਰਨ ਕੁਮਾਰ ਨੇ 540 ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਪਿ੍ੰਸੀਪਲ ਨਿਰੰਜਨ ਕੁਮਾਰ ਨੇ ਸਨਮਾਨਿਤ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਆ | ਇਸ ਮੌਕੇ ਇੰਚਾਰਜ ਸੁਮਰਜੀਤ ਕੌਰ ਅਤੇ ਸੰਗੀਤਾ ਰਾਣੀ ਦੇ ਨਾਲ ਸਮੂਹ ਸਟਾਫ਼ ਹਾਜ਼ਰ ਸਨ |