ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਆਰ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 100% ਨਤੀਜਾ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਨਤੀਜੇ ਵਜੋਂ ਜਸਲੀਨ ਕੌਰ ਨੇ 378 ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਅਵਨੂਰਜੋਤ ਕੌਰ ਨੇ 374 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਰਮਵੀਰ ਸਿੰਘ ਨੇ 369 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਜਸਲੀਨ ਕੌਰ ਨੇ ਸਮਾਜ ਸ਼ਾਸਤਰ ਵਿੱਚ 91 ਅੰਕ ਪ੍ਰਾਪਤ ਕੀਤੇ, ਜਦੋਂ ਕਿ ਜ਼ਿਆਦਾਤਰ ਵਿਦਿਆਰਥੀਆਂ ਨੇ 89+ ਅੰਕ ਪ੍ਰਾਪਤ ਕੀਤੇ | ਸਕੂਲ ਦੀ ਇਸ ਸ਼ਾਨਦਾਰ ਸਫਲਤਾ ਤੇ ਸਕੂਲ ਮੈਨੇਜਮੈਂਟ, ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਵਧਾਈ ਦਿੱਤੀ |