29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਦੋਰਾਹਾ, 14 ਮਈ (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ, ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਨਤੀਜਾ ਹਰ ਸਾਲ ਵਾਂਗ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਪ੍ਰੀਤੀਸ਼ ਗੁਸਾਈਾ ਨੇ ਦੱਸਿਆ ਕਿ ਇਸ ਨਤੀਜੇ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਕੁਸ਼ਪ੍ਰੀਤ ਕੌਰ ਪੁੱਤਰੀ ਸੋਹਣ ਸਿੰਘ ਨੇ 572 ਅੰਕ, ਕਨਿਸ਼ਕਾ ਕਸ਼ਯਪ ਪੁੱਤਰੀ ਚੰਦਰ ਪ੍ਰਕਾਸ਼ ਨੇ 567 ਅੰਕ ਤੇ ਸ਼ਾਲਿਨੀ ਕੁਮਾਰੀ ਪੁੱਤਰੀ ਬਲਦੇਵ ਸਿੰਘ ਨੇ 565 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਹਾਸਲ ਕੀਤੇ | ਬਾਰ੍ਹਵੀਂ ਜਮਾਤ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਸਿਮਰਨ ਪੁੱਤਰੀ ਪ੍ਰੀਤਮ ਨੇ 421/500 ਅੰਕ, ਅਰਮਾਨ ਖਾਨ ਪੁੱਤਰ ਕਮਲ ਕਲੇਟ ਨੇ 409/500 ਅੰਕ ਤੇ ਪਲਵੀ ਪੁੱਤਰੀ ਪੱਪੂ ਕੁਮਾਰ ਨੇ 347/500 ਅੰਕ ਹਾਸਿਲ ਕਰਕੇ ਪਹਿਲੇ ਸਥਾਨ ਪ੍ਰਾਪਤ ਕੀਤੇ | ਕਾਮਰਸ ਗਰੁੱਪ ਦੀ ਵਿਦਿਆਰਥਣ ਯਾਸ਼ਮੀਨ ਕੌਰ ਪੁੱਤਰੀ ਦਵਿੰਦਰ ਸਿੰਘ ਨੇ 441/500 ਅੰਕ, ਹੁਸਨਪ੍ਰੀਤ ਕੌਰ ਪੁੱਤਰੀ ਬੇਅੰਤ ਸਿੰਘ ਨੇ 437/500 ਅੰਕ, ਕਰਨਵੀਰ ਸਿੰਘ ਪੁੱਤਰ ਲਖਵੀਰ ਸਿੰਘ ਨੇ 422/500 ਅੰਕ ਹਾਸਲ ਕਰਕੇ ਪਹਿਲੇ ਸਥਾਨ ਪ੍ਰਾਪਤ ਕੀਤੇ | ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ | ਬੱਚਿਆਂ ਦੀ ਇਸ ਉਪਲੱਬਧੀ ਤੇ ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਨਾਲ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਨੇ ਰਚਿਆ ਨਵਾਂ ਇਤਿਹਾਸ ਅਗਲੀ ਖ਼ਬਰ ਆਰ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
Ad Position 24