29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਰ੍ਹਵੀਂ ਦੀ ਪ੍ਰੀਖਿਆ 'ਚ ਕਿੰਡਰ ਗਾਰਟਨ ਸਕੂਲ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਸਮਰਾਲਾ, 14 ਮਈ (ਗੋਪਾਲ ਸੋਫਤ)-ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰ ਕੇ ਪਾਸ ਹੋਏ | ਉਨ੍ਹਾਂ ਨੇ ਦੱਸਿਆ ਕਿ ਕਾਮਰਸ ਗਰੁੱਪ 'ਚੋਂ ਹਰਵੀਰ ਸਿੰਘ ਨੇ 93.8 ਫ਼ੀਸਦੀ ਅੰਕ ਲੈ ਕੇ ਜਮਾਤ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਸਿਮਰਨਪ੍ਰੀਤ ਕੌਰ ਨੇ 91.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਜਸਨੂਰ ਕੌਰ ਨੇ 90.4 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਆਰਟਸ ਗਰੁੱਪ ਵਿਚੋਂ ਸੁਖਮਨਪ੍ਰੀਤ ਕੌਰ ਨੇ 94.2 ਫ਼ੀਸਦੀ ਅੰਕ ਲੈ ਕੇ ਜਮਾਤ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ, ਐਸ਼ਲੀਨ ਕੌਰ ਨੇ 93.8 ਫ਼ੀਸਦੀ ਅੰਕ ਲੈ ਕੇ ਜਮਾਤ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 33 ਵਿਦਿਆਰਥੀਆ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ | ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕਰ ਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪਿ੍ੰਸੀਪਲ ਰਣਜੋਤ ਕੌਰ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਦੋਰਾਹਾ, ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੀ. ਬੀ. ਐਸ. ਈ. ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ... ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24