29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਰਾੜਾ ਸਾਹਿਬ, 14 ਮਈ (ਸੁਖਵੀਰ ਸਿੰਘ ਚਣਕੋਈਆਂ)-ਸੰਤ ਬਾਬਾ ਅਮਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੇ ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿੰ੍ਰਸੀਪਲ ਧੀਰਜ ਕੁਮਾਰ ਥਪਲਿਆਨ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਵਿੱਚ ਕੁੱਲ 142 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੁਪਰ/ਨਾਨ-ਮੈਡੀਕਲ ਗਰੁੱਪ ਵਿੱਚ ਜੈਜਮੀਨ ਕੌਰ ਨੇ 485 (97%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜੈਸਿਕਾ ਸ਼ਰਮਾ ਨੇ 471 (94.2%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਚਸ਼ਮੀਤ ਕੌਰ 469 (93.8%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਗਰੁੱਪ ਵਿੱਚ ਗੁਰਤੇਜਵੀਰ ਸਿੰਘ ਨੇ 473 (94.6%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਨੇ 472 (94.4%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਨਮੀਤ ਕੌਰ ਅਤੇ ਅਰਸ਼ਪ੍ਰੀਤ ਕੌਰ ਮੰਡਾਹਰ ਨੇ 469 (93.8%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿੱਚ ਇੰਦਰਪ੍ਰੀਤ ਕੌਰ ਨੇ 475 (95%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਨਵੀਰ ਕੌਰ ਨੇ 472 (94.4%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਪੰਧੇਰ ਨੇ 462 (92.4%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਹਿਊਮੈਨਟੀਜ਼ ਗਰੁੱਪ ਵਿੱਚ ਦਿਲਰਾਜ ਸਿੰਘ ਨੇ 443 (88.6%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਲੀਨ ਕੌਰ ਅਤੇ ਗੁਰਨੂਰ ਸਿੰਘ ਨੇ 432 (86.4%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜੈਸਮੀਨ ਕੌਰ ਨੇ 420 (84%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਡਾਕਟਰ ਧੀਰਜ ਕੁਮਾਰ ਥਪਲਿਆਲ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਦੇ ਅਨੁਸ਼ਾਸਿਤ ਮਾਹੌਲ ਅਤੇ ਸਹੀ ਦਿਸ਼ਾ-ਨਿਰਦੇਸ਼ਾਂ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਅਤੇ ਪਿ੍ੰਸੀਪਲ, ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਕਾਲਜੀਏਟ ਸਕੂਲ, ਕੋਟਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਦੋਰਾਹਾ, ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੀ. ਬੀ. ਐਸ. ਈ. ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ...
Ad Position 24