29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਾਲਜੀਏਟ ਸਕੂਲ, ਕੋਟਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਬੀਜਾ, 14 ਮਈ (ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ) ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਪ੍ਰਤੀਸ਼ਤ ਨਤੀਜਾ ਹਾਸਲ ਕਰਕੇ ਇਲਾਕੇ ਵਿੱਚ ਵਿਸ਼ੇਸ਼ ਮਾਣ ਪ੍ਰਾਪਤ ਕੀਤਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸਫ਼ਲਤਾ ਹਾਸਲ ਕਰਦੇ ਹੋਏ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਪ੍ਰਮਾਣ ਦਿੱਤਾ |
ਇਸ ਮੌਕੇ ਸਕੂਲ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ | ਸਕੂਲ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਅਧਿਆਪਕ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸੰਸਥਾ ਦੀ ਗੁਣਵੱਤਾ ਭਰਪੂਰ ਸਿੱਖਿਆ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਆਰਟਸ ਦੀ ਵੀਰਪ੍ਰੀਤ ਕੌਰ ਨੇ 83.4% ਅੰਕ ਨਾਲ ਪਹਿਲਾ ਸਥਾਨ, ਮਹਿਕਪ੍ਰੀਤ ਕੌਰ ਨੇ 81% ਅੰਕ ਨਾਲ ਦੂਜਾ ਸਥਾਨ ਤੇ ਹਰਜੋਤ ਕੌਰ ਨੇ 78% ਅੰਕ ਨਾਲ ਤੀਜਾ ਸਥਾਨ ਅਤੇ ਕਾਮਰਸ ਵਿੱਚੋਂ ਸੁਖਪ੍ਰੀਤ ਕੌਰ ਨੇ 89.6% ਅੰਕਾਂ ਨਾਲ ਪਹਿਲਾ ਸਥਾਨ, ਕਰਨਵੀਰ ਸਿੰਘ ਨੇ 88.6% ਅੰਕ ਨਾਲ ਦੂਸਰਾ ਸਥਾਨ ਤੇ ਰਵਨੀਤ ਸਿੰਘ ਨੇ 86.2% ਅੰਕ ਨਾਲ ਤੀਸਰਾ ਸਥਾਨ, ਮੈਡੀਕਲ ਵਿੱਚੋਂ ਜੈਸਮੀਨ ਕੌਰ ਨੇ 81.4% ਅੰਕ ਨਾਲ ਪਹਿਲਾ ਸਥਾਨ, ਸਮਰੀਨ ਨੇ 73% ਅੰਕ ਨਾਲ ਦੂਜਾ ਸਥਾਨ ਤੇ ਸਨਦੀਪ ਕੌਰ ਨੇ 71% ਅੰਕ ਨਾਲ ਤੀਸਰਾ ਸਥਾਨ, ਨਾਨ- ਮੈਡੀਕਲ ਵਿੱਚੋਂ ਸੌਰਭ ਕੁਮਾਰ ਨੇ 77% ਅੰਕ ਨਾਲ ਪਹਿਲਾ ਸਥਾਨ, ਰਿਪਨਪ੍ਰੀਤ ਕੌਰ ਨੇ 72.2% ਅੰਕ ਨਾਲ ਦੂਜਾ ਸਥਾਨ ਅਤੇ ਅਰਸ਼ਪ੍ਰੀਤ ਕੌਰ ਨੇ 71% ਅੰਕ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਸਟਾਫ਼ ਮੈਂਬਰਾਂ ਨੇ ਸਫ਼ਲ ਵਿਦਿਆਰਥੀਆਂ ਨੂੰ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜੀਵਨ ਦੇ ਹਰ ਖੇਤਰ ਵਿੱਚ ਮਿਹਨਤ ਅਤੇ ਇਮਾਨਦਾਰੀ ਨਾਲ ਅੱਗੇ ਵਧ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨ |
Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸੁਪੀਰੀਅਰ ਵਰਲਡ ਸਕੂਲ ਦੇ ਵਿਦਿਆਰਥੀ ਛਾਏ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24