ਮਾਛੀਵਾੜਾ ਸਾਹਿਬ, 14 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੈੱਸ. ਈ. ਬੋਰਡ ਦੀ 12ਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਹਿਊਮੈਨਿਟੀਜ਼ ਸਟਰੀਮ 'ਚ ਸੋਨਲਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਕਾਮਰਸ ਸਟਰੀਮ 'ਚ ਸੰਗੀਤਾ ਦੇਵੀ ਨੇ 95.8 ਪ੍ਰਤੀਸ਼ਤ, ਪੁਸ਼ਪਿੰਦਰ ਕੌਰ ਨੇ 95.5 ਪ੍ਰਤੀਸ਼ਤ ਅਤੇ ਮਹਿਕਪ੍ਰੀਤ ਕੌਰ ਨੇ 94.6 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਜਸਮੇਹਕ ਕੌਰ, ਅਮਨ ਚੋਪੜਾ, ਅਮਨਜੋਤ ਸਿੰਘ, ਤਰਮਨਪ੍ਰੀਤ ਕੌਰ, ਗੁਰਲੀਨ ਕੌਰ, ਰੂਬੀ, ਹਰਮਨਜੋਤ ਸਿੰਘ, ਨਵਜੋਤ ਕੌਰ ਅਤੇ ਹੋਰ ਕਈ ਵਿਦਿਆਰਥੀਆਂ ਨੇ ਵੀ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ | ਸਕੂਲ ਦੇ ਕੁੱਲ 166 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚੋਂ 72 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਪੰਜਾਬੀ ਅਤੇ ਅੰਗਰੇਜ਼ੀ ਵਿਸ਼ਿਆਂ 'ਚ 100 ਵਿਚੋਂ 100 ਅੰਕ ਪ੍ਰਾਪਤ ਕਰ ਕੇ ਵਿਦਿਆਰਥੀਆਂ ਨੇ ਵਿਸ਼ੇਸ਼ ਉਪਲਬਧੀ ਦਰਜ ਕੀਤੀ | ਇਨਫਰਮੇਸ਼ਨ ਟੈਕਨਾਲੋਜੀ, ਇਕਨਾਮਿਕਸ, ਬਿਜ਼ਨੈੈੱਸ ਸਟੱਡੀਜ਼ ਅਤੇ ਅਕਾਉਂਟੈਂਸੀ ਵਿਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ | ਸਕੂਲ ਦੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ |