29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲੀ ਦਲ ਦੀ ਵਾਪਸੀ ਯਕੀਨੀ, 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਇੰਜੀ. ਲਾਲਕਾ

Ad Position 21
No active advertisement
ਅਜੀਤ ਡੈਸਕ 15-05-2026
ਕੁਹਾੜਾ, 14 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਬਾਰਾ ਬਣੇਗੀ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਦੇਖਣ ਲਈ ਕਾਹਲੇ ਪਏ ਹੋਏ ਹਨ | ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਅੰਦਰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਇਹੀ ਕਾਰਜ ਅਕਾਲੀ ਦਲ ਦੀ ਵਾਪਸੀ ਦਾ ਆਧਾਰ ਬਣਨਗੇ | ਇੰਜ.ਲਾਲਕਾ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋ ਰਹੀ ਹੈ | ਲਾਲਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਤਿਆਰ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ ਦੀ ਮੈਨੇਜਿੰਗ ਕਮੇਟੀ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਵਿਸ਼ੇਸ਼ ਮਿਲਣੀ
Ad Position 24