08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਵੱਡੇ ਜਥੇ ਨਾਲ ਚੰਡੀਗੜ੍ਹ ਰੋਸ ਧਰਨੇ ਲਈ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸਮਰਾਲਾ, 15 ਮਈ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਸੱਦੇ 'ਤੇ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਕਿਸਾਨਾਂ-ਮਜ਼ਦੂਰਾਂ ਦੀਆਂ ਲਟਕਦੀਆਂ ਲਾਗੂ ਹੱਲ ਕਰਾਉਣ ਅਤੇ ਪੰਜਾਬ ਸੂਬੇ ਦੇ ਹਿਤਾਂ ਦੀ ਰਾਖੀ ਲਈ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਵੱਲ ਵਿਸ਼ਾਲ ਰੋਸ ਮਾਰਚ ਕਰਨ ਜਾ ਰਹੀਆਂ ਹਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਅਤੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਸਮਰਾਲਾ, ਮਾਛੀਵਾੜਾ ਸਾਹਿਬ, ਮਾਂਗਟ, ਖੰਨਾ, ਲੁਧਿਆਣਾ ਪੂਰਬੀ, ਸਾਹਨੇਵਾਲ, ਦੋਰਾਹਾ ਦੇ ਇਕੱਤਰ ਹੋਏ ਕਿਸਾਨਾਂ, ਮਜ਼ਦੂਰਾਂ ਦੇ ਵੱਡੇ ਇਕੱਠ ਸਮੇਤ ਚੰਡੀਗੜ੍ਹ ਰੋਸ ਧਰਨੇ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਆਗੂਆਂ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਭਰ ਤੋਂ ਸਾਰੀਆਂ ਜਥੇਬੰਦੀਆਂ ਨਾਲ ਸਬੰਧਿਤ ਕਿਸਾਨ ਮਜ਼ਦੂਰ ਹਜ਼ਾਰਾਂ ਦੀ ਗਿਣਤੀ 'ਚ ਚੰਡੀਗੜ੍ਹ ਪੁੱਜਣਗੇ ਅਤੇ ਸੁੱਤੀ ਪਈ ਪੰਜਾਬ ਸਰਕਾਰ ਨੂੰ ਹਲੂਣਾ ਦੇਣਗੇ | ਇਸ ਮੌਕੇ ਹਰਦੀਪ ਸਿੰਘ ਭਰਥਲਾ, ਹਰਪ੍ਰੀਤ ਸਿੰਘ ਗੜ੍ਹੀ ਤਰਖਾਣਾ, ਅੰਮਿ੍ਤ ਸਿੰਘ ਰਾਜੇਵਾਲ, ਪਵਨਦੀਪ ਸਿੰਘ ਮੇਹਲੋਂ ਸਾਰੇ ਮੀਤ ਪ੍ਰਧਾਨ ਲੁਧਿਆਣਾ, ਰਵਿੰਦਰ ਸਿੰਘ ਬਿੰਦਾ ਅਕਾਲਗੜ੍ਹ ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ, ਬੇਅੰਤ ਸਿੰਘ ਤੁਰਮਰੀ ਬਲਾਕ ਪ੍ਰਧਾਨ ਖੰਨਾ, ਬੂਟਾ ਸਿੰਘ ਕੜਿਆਲ ਬਲਾਕ ਪ੍ਰਧਾਨ ਲੁਧਿਆਣਾ ਪੂਰਬੀ, ਵਰਿੰਦਰ ਸਿੰਘ ਮੁੱਤਿਓਾ ਜਨਰਲ ਸਕੱਤਰ ਲੁਧਿਆਣਾ, ਕੈਪਟਨ ਗੁਰਚਰਨ ਸਿੰਘ ਮੁੱਤੋਂ, ਹਿੰਦਰ ਸਿੰਘ ਮੁੱਤੋਂ, ਰਣਧੀਰ ਸਿੰਘ ਖੱਟਰਾਂ, ਬਲਜਿੰਦਰ ਸਿੰਘ ਬੌਂਦਲੀ, ਫ਼ੌਜੀ ਸਤਵੰਤ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ ਪਾਲਮਾਜਰਾ, ਫ਼ੌਜੀ ਮਲਕੀਤ ਸਿੰਘ, ਬਹਾਦਰ ਸਿੰਘ ਪਪੜੌਦੀ ਮੀਤ ਪ੍ਰਧਾਨ ਬਲਾਕ ਸਮਰਾਲਾ, ਦਲਜੀਤ ਸਿੰਘ ਊਰਨਾ ਜਨਰਲ ਸਕੱਤਰ ਬਲਾਕ ਸਮਰਾਲਾ, ਸਰਪੰਚ ਸੁਖਦੇਵ ਸਿੰਘ, ਮੇਜਰ ਸਿੰਘ, ਗਿਆਨੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਥੇ ਨੇ ਚੰਡੀਗੜ੍ਹ ਇਕੱਠ 'ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਅਧਿਕਾਰੀਆਂ ਦੇ ਹੁਕਮ 'ਤੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ
Ad Position 24