06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲੀ ਦਲ ਦੇ 2 ਸਾਬਕਾ ਕੌਂਸਲਰ 'ਆਪ' ਵਿਚ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ 'ਚ ਸਿਆਸੀ ਪਾਰਟੀਆਂ ਵਲੋਂ ਇਕ-ਦੂਜੇ ਦੇ ਪਾਰਟੀ ਵਰਕਰਾਂ ਨਾਲ ਤੋੜ-ਵਿਛੋੜਾ ਕਰਕੇ ਆਪਣੀਆਂ ਪਾਰਟੀਆਂ 'ਚ ਸ਼ਾਮਿਲ ਕਰਨ ਦਾ ਸਿਲਸਿਲਾ ਜਾਰੀ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਿਤ 1 ਸਾਬਕਾ ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ 1 ਕੌਂਸਲਰ ਨੂੰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸਾਬਕਾ ਕੌਂਸਲਰ ਗਿਆਨੀ ਜਸਮੇਲ ਸਿੰਘ ਤੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਗੋਰਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਮਨੋਹਰ ਲਾਲ ਲਾਡੀ, ਬਲਵੰਤ ਸਿੰਘ ਜੰਟਾ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਸਾਬਕਾ ਕੌਂਸਲਰ ਸੁਰਜੀਤ ਸਿੰਘ ਸਮੇਤ 'ਆਪ' ਪਾਰਟੀ ਦੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਨਗਰ ਕੌਂਸਲ ਦੇ ਸਾਰੇ 15 ਵਾਰਡਾਂ 'ਚ ਆਪਣੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਅਗਲੀ ਖ਼ਬਰ ਏ.ਐਸ. ਸਕੂਲ ਮੁਕੇਰੀਆਂ ਦੇ ਦੋ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਮੈਰਿਟ ਸੂਚੀ ਵਿਚ ਸਥਾਨ ਕੀਤਾ ਹਾਸਿਲ
Ad Position 24